Fri, Jun 13, 2025
Whatsapp

ਵਿਜੀਲੈਂਸ ਬਿਊਰੋ ਨੇ ਕਿਸਾਨ ਕੋਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

Reported by:  PTC News Desk  Edited by:  Shanker Badra -- August 28th 2019 09:40 AM
ਵਿਜੀਲੈਂਸ ਬਿਊਰੋ ਨੇ ਕਿਸਾਨ ਕੋਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਕਿਸਾਨ ਕੋਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਕਿਸਾਨ ਕੋਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ:ਫਾਜ਼ਿਲਕਾ : ਫਾਜ਼ਿਲਕਾ ਦੇ ਹਲਕਾ ਅਰਨੀਵਾਲਾ ਦੇ ਨਹਿਰੀ ਪਟਵਾਰੀ ਨੂੰ ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਪਟਵਾਰੀ ਨੇ 20 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ ਤੇ ਸੌਦਾ 18 ਹਜ਼ਾਰ ਰੁਪਏ 'ਚ ਤੈਅ ਹੋਇਆ ਸੀ। [caption id="attachment_333447" align="aligncenter" width="300"]Fazilka Vigilance Bureau farmer Bribe Canal Patwari Arrested
ਵਿਜੀਲੈਂਸ ਬਿਊਰੋ ਨੇ ਕਿਸਾਨ ਕੋਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ[/caption] ਇਸ ਸਬੰਧੀ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੇ ਡੀਐੱਸਪੀ ਰਾਜ ਕੁਮਾਰ ਸਾਮਾ ਨੇ ਦੱਸਿਆ ਕਿ ਪਿੰਡ ਝੋਟਿਆਂ ਵਾਲੀ ਦੇ ਕਿਸਾਨ ਸੁਖਚੈਨ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਨਹਿਰੀ ਪਟਵਾਰੀ ਹਰਜਿੰਦਰ ਸਿੰਘ ਉਸ ਦੀ ਪਾਣੀ ਦੀ ਵਾਰੀ ਠੀਕ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਹੈ। [caption id="attachment_333445" align="aligncenter" width="300"]Fazilka Vigilance Bureau farmer Bribe Canal Patwari Arrested
ਵਿਜੀਲੈਂਸ ਬਿਊਰੋ ਨੇ ਕਿਸਾਨ ਕੋਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਰੇਲ ਹਾਦਸਾ : ਕਾਨਪੁਰ ਸੈਂਟਰਲ ਰੇਲਵੇ ਸਟੇਸ਼ਨ ‘ਤੇ ਟਰੇਨ ਦੇ 4 ਡੱਬੇ ਲੀਹੋਂ ਲੱਥੇ ਇਸ ਤੋਂ ਬਾਅਦ ਵਿਜੀਲੈਂਸ ਵਿਭਾਗ ਦੀ ਟੀਮ ਨੇ ਸ਼ਿਕਾਇਤ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਟਰੈਪ ਲਗਾਉਂਦੇ ਹੋਏ ਮੰਗਲਵਾਰ ਨੂੰ ਉਕਤ ਪਟਵਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਹੈ। -PTCNews


Top News view more...

Latest News view more...

PTC NETWORK