ਫਿਰੋਜ਼ਪੁਰ 'ਚ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਹੋਇਆ ਕਤਲ ,ਘਰ 'ਚੋਂ ਮਿਲੀ ਲਾਸ਼
ਫਿਰੋਜ਼ਪੁਰ 'ਚ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਹੋਇਆ ਕਤਲ ,ਘਰ 'ਚੋਂ ਮਿਲੀ ਲਾਸ਼:ਫਿਰੋਜ਼ਪੁਰ ਦੇ ਪਿੰਡ ਗੁਰੂਹਰਸਹਾਏ 'ਚ ਇੱਕ 70 ਸਾਲਾ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਵਿਅਕਤੀ ਦੀ ਪਹਿਚਾਣ ਮੰਨਾ ਰਾਮ ਦੇ ਰੂਪ 'ਚ ਹੋਈ ਹੈ।ਜਾਣਕਾਰੀ ਅਨੁਸਾਰ ਮੰਨਾ ਰਾਮ ਆਪਣੇ ਘਰ 'ਚ ਇਕੱਲਾ ਰਹਿੰਦਾ ਸੀ।ਬੀਤੇ ਕੁੱਝ ਦਿਨ ਪਹਿਲਾਂ ਕਿਸੇ ਨੇ ਉਸਦੇ ਘਰ ਅੰਦਰ ਦਾਖਲ ਹੋ ਕੇ ਉਸਦਾ ਕਤਲ ਕਰ ਦਿੱਤਾ ਹੈ। ਇਸ ਘਟਨਾ ਬਾਰੇ ਕਿਸੇ ਨੂੰ ਪਤਾ ਤਕ ਨਹੀਂ ਲੱਗਿਆ ਪਰ ਜਦੋਂ ਆਂਢ-ਗੁਆਂਢ 'ਚ ਰਹਿੰਦੇ ਲੋਕਾਂ ਨੂੰ ਉਸ ਦੇ ਘਰੋਂ ਬਦਬੂ ਆਈ ਤਾਂ ਉਨ੍ਹਾਂ ਨੇ ਇਸ ਸੰਬੰਧੀ ਪੁਲਿਸ ਨੇ ਸੂਚਿਤ ਕੀਤਾ।ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਵਾਲੀ ਸਥਾਨ ਤੋਂ ਮਿਲੀ ਜਾਣਕਾਰੀ ਮੁਤਾਬਕ ਉਸ ਦਾ ਤਿੰਨ ਚਾਰ ਦਿਨ ਪਹਿਲਾਂ ਕਤਲ ਹੋ ਗਿਆ ਹੈ। -PTCNews