ਹੀਰਾਕਸ਼ੀ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ, ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ
ਚੰਡੀਗੜ੍ਹ : ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ-9 ਸਥਿਤ ਇਕ ਨਿੱਜੀ ਸਕੂਲ ਵਿੱਚ ਪੁਰਾਣਾ ਤੇ ਭਾਰੀ ਦਰੱਖਤ ਡਿੱਗਣ ਕਾਰਨ ਇੱਕ ਵਿਦਿਆਰਥਣ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਸਕੂਲ ਦੀਆਂ ਕਈ ਵਿਦਿਆਰਥਣਾਂ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈਆਂ ਸਨ। ਇਸ ਦਰਦਨਾਕ ਹਾਦਸੇ ਵਿੱਚ 16 ਸਾਲਾ ਹੀਰਾਕਸ਼ੀ ਦੀ ਮੌਤ ਹੋ ਗਈ। ਉਹ 10ਵੀਂ ਜਮਾਤ ਦੀ ਵਿਦਿਆਰਥਣ ਸੀ ਜਿਸ ਦਾ ਸ਼ਨਿੱਚਰਵਾਰ ਨੂੰ ਸੈਕਟਰ 25 ਦੇ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਕਰੀਬ 12 ਵਜੇ ਲਾਸ਼ ਨੂੰ ਸੈਕਟਰ-25 ਸਥਿਤ ਸ਼ਮਸ਼ਾਨਘਾਟ ਲਿਆਂਦਾ ਗਿਆ। ਪੀ. ਜੀ. ਆਈ. ਵਿਚ ਪੋਸਟਮਾਰਟਮ ਤੋਂ ਬਾਅਦ ਹੀਰਾਕਸ਼ੀ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਸ਼ਮਸ਼ਾਨਘਾਟ ਵਿਚ ਲਿਜਾਇਆ ਗਿਆ। ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿਚ 700 ਤੋਂ ਵੱਧ ਲੋਕ ਪੁੱਜੇ ਹੋਏ ਸਨ। ਇਸ ਦੌਰਾਨ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਸੀ। ਹੀਰਾਕਸ਼ੀ ਦੇ ਅੰਤਿਮ ਸੰਸਕਾਰ 'ਤੇ ਸੰਸਦ ਮੈਂਬਰ ਕਿਰਨ ਖੇਰ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਮ ਲੋਕ ਵੀ ਪਹੁੰਚੇ। ਇਸ ਮੌਕੇ ਸ਼ਹਿਰ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਾਂਗਰਸ ਭਾਜਪਾ ਪਾਰਟੀ ਦੇ ਨੇਤਾਵਾਂ ਸਮੇਤ ਕਈ ਪ੍ਰਸ਼ਾਸਨਿਕ ਅਧਿਕਾਰੀ ਵੀ ਹੀਰਾਕਸ਼ੀ ਨੂੰ ਅੰਤਿਮ ਵਿਦਾਈ ਦੇਣ ਲਈ ਪਹੁੰਚੇ ਹੋਏ ਸਨ। ਹੀਰਾਕਸ਼ੀ ਨੂੰ ਵਿਦਾਈ ਦੇਣ ਆਇਆ ਹਰ ਕੋਈ ਭਾਵੁਕ ਹੋ ਗਿਆ। ਚੰਡੀਗੜ੍ਹ ਦੀ ਮੇਅਰ ਸਰਬਜੀਤ ਕੌਰ ਵੀ ਹੀਰਾਕਸ਼ੀ ਨੂੰ ਵਿਦਾਈ ਦੇਣ ਲਈ ਪਹੁੰਚੀ, ਜੋ ਖੁਦ ਭਾਵੁਕ ਹੋ ਗਏ। ਹੀਰਾਕਸ਼ੀ ਦੀ ਮੌਤ ਨਾਲ ਹਰ ਕੋਈ ਸਦਮੇ ਵਿੱਚ ਹੈ। ਇਸ ਘਟਨਾ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਲੋਕ ਦੋਸ਼ ਲਗਾ ਰਹੇ ਹਨ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਵਿਰਾਸਤੀ ਦਰੱਖਤਾਂ ਕਾਰਨਾਂ ਹਾਦਸੇ ਵਾਪਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੈ ਕਿ ਇਨ੍ਹਾਂ ਦਰੱਖਤਾਂ ਦੀ ਸਮੇਂ ਸਿਰ ਕਟਾਈ ਨਾ ਕੀਤੀ ਜਾਵੇ। ਇਹ ਹਾਦਸਾ ਅੱਜ ਸਿਰਫ਼ ਇੱਕ ਸਕੂਲ ਵਿੱਚ ਵਾਪਰਿਆ ਹੈ ਪਰ ਚੰਡੀਗੜ੍ਹ ਦੇ 200 ਸਕੂਲਾਂ ਵਿੱਚ ਇਹੀ ਹਾਲ ਹੈ ਜਿੱਥੇ ਕਿਸੇ ਵੇਲੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ। ਹੀਰਾਕਸ਼ੀ ਆਪਣੇ ਪਰਿਵਾਰ ਦੀ ਸਭ ਤੋਂ ਛੋਟੀ ਬੇਟੀ ਸੀ। ਹੀਰਾਕਸ਼ੀ ਦੀ ਮਾਂ ਦਮਨ ਕੁਮਾਰ ਅਤੇ ਪਿਤਾ ਪੰਕਜ ਕੁਮਾਰ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਉਣ ਸ਼ਿਮਲਾ ਗਏ ਹੋਏ ਸਨ। ਉਨ੍ਹਾਂ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ ਜਿਸ ਤੋਂ ਬਾਅਦ ਉਹ ਸ਼ਾਮ 4 ਵਜੇ ਚੰਡੀਗੜ ਪਹੁੰਚ ਗਏ। ਉਹ ਦੋ ਦਿਨ ਪਹਿਲਾਂ ਹੀ ਸ਼ਿਮਲਾ ਗਏ ਸੀ। ਸੈਕਟਰ-35 ਡੀ ਵਿੱਚ ਰਾਜੇਸ਼ ਸਵੀਟਸ ਐਂਡ ਰੈਸਟੋਰੈਂਟ ਦੇ ਨਾਂ ’ਤੇ ਹੀਰਾਕਸ਼ੀ ਦੇ ਪਿਤਾ ਪੰਕਜ ਦੀ ਸ਼ਾਪ ਹੈ। ਪੰਕਜ ਦੀਆਂ ਦੋ ਧੀਆਂ ਹਨ, ਵੱਡੀ ਧੀ ਦਿਵਾਕਾਰੀ, ਜਿਸ ਨੇ ਹਾਲ ਹੀ ਵਿੱਚ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ ਹੈ, ਜਦੋਂ ਕਿ ਹੀਰਾਕਸ਼ੀ ਕਾਰਮਲ ਕਾਨਵੈਂਟ ਸਕੂਲ ਵਿਚ 10ਵੀਂ ਜਮਾਤ ਦੀ ਵਿਦਿਆਰਥਣ ਸੀ। ਇਹ ਵੀ ਪੜ੍ਹੋ : ਹਰਿਆਣਾ ਨੂੰ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ 'ਚ ਮਿਲੇਗੀ ਜ਼ਮੀਨ