Wed, Jan 15, 2025
Whatsapp

ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ : ਭਗਵੰਤ ਮਾਨ

Reported by:  PTC News Desk  Edited by:  Pardeep Singh -- September 25th 2022 02:55 PM -- Updated: September 25th 2022 05:53 PM
ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ : ਭਗਵੰਤ ਮਾਨ

ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ : ਭਗਵੰਤ ਮਾਨ

ਚੰਡੀਗੜ੍ਹ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦਾ ਐਲਾਨ ਕੀਤਾ ਹੈ। ਇਹ ਮੰਗ ਲੰਬੇ ਸਮੇਂ ਤੋਂ ਉਠਾਈ ਜਾ ਰਹੀ ਸੀ। ਇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਤਕਰਾਰ ਚੱਲ ਰਹੀ ਸੀ। ਪ੍ਰਧਾਨ ਮੰਤਰੀ ਦਫਤਰ ਵੱਲੋਂ ਟਵੀਟ ਕੀਤਾ ਗਿਆ ਹੈ ਕਿ ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਵਜੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦੇਈਏ ਕਿ ਪੀਐਮ ਮੋਦੀ ਨੇ ਅੱਜ ‘ਮਨ ਕੀ ਬਾਤ’ ਵਿੱਚ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਆਖਰਕਾਰ ਸਾਡੀਆਂ ਕੋਸ਼ਿਸ਼ਾਂ ਬੂਰ ਪਿਆ। ਅਸੀਂ ਸਮੁੱਚੇ ਪੰਜਾਬ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਜੀ ਦੇ ਨਾਂ 'ਤੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ। ਪੰਜਾਬੀਆਂ ਦੀ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਲਈ ਭਾਰਤ ਸਰਕਾਰ ਨੂੰ ਚਿੱਠੀ ਵੀ ਲਿਖੀ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਮੰਗ ਕੀਤੀ ਸੀ ਕਿ ਇਸ ਮਹੀਨੇ 28 ਤਰੀਕ ਨੂੰ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਤੋਂ ਪਹਿਲਾਂ ਇਸ ਦਾ ਜ਼ਰੂਰ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕੀਤਾ ਐਲਾਨ ਇਨ੍ਹਾਂ ਕੋਸ਼ਿਸ਼ਾਂ ਦਾ ਹੀ ਨਤੀਜਾ ਹੈ ਅਤੇ ਇਹ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਅੰਗਰੇਜ਼ਾਂ ਖ਼ਿਲਾਫ਼ ਲੜਾਈ ਦੌਰਾਨ ਮਾਤ ਭੂਮੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਹੇਠੋਂ ਕੱਢਣ ਲਈ ਸ਼ਹੀਦ ਭਗਤ ਸਿੰਘ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਕ੍ਰਾਂਤੀਕਾਰੀ ਵੱਲੋਂ ਦੇਖੇ ਸੁਪਨੇ ਮੁਤਾਬਕ ਸਮਾਜ ਦੇ ਹਰੇਕ ਵਰਗ ਦੀ ਭਲਾਈ ਅਤੇ ਪੰਜਾਬ ਨੂੰ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਰਾਹਾਂ ਉਤੇ ਲੈ ਜਾਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਇਹ ਵੀ ਪੜ੍ਹੋ:ਸੁਨੀਲ ਜਾਖੜ ਨੇ ਵਿਧਵਾ ਮਹਿਲਾਵਾਂ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਲਈ PM ਨੂੰ ਲਿਖੀ ਚਿੱਠੀ -PTC News

Top News view more...

Latest News view more...

PTC NETWORK