ਵਿੱਤ ਮੰਤਰੀ ਹਰਪਾਲ ਚੀਮਾ ਨੇ ਤਹਿਸੀਲ 'ਚ ਮਾਰਿਆ ਛਾਪਾ, ਨਾਇਬ ਤਹਿਸੀਲਦਾਰ ਗ਼ੈਰਹਾਜ਼ਰ
ਚੰਡੀਗੜ੍ਹ: ਪੰਜਾਬ ਦੇ ਨਵੇਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਹਰਪਾਲ ਚੀਮਾ ਨੇ ਦਿੜ੍ਹਬਾ ਦੇ ਤਹਿਸੀਲ ਕੰਪਲੈਕਸ ਦੀ ਚੈਕਿੰਗ ਕੀਤੀ। ਇਸ ਸਮੇਂ ਨਾਇਬ ਤਹਿਸੀਲਦਾਰ ਗੈਰ ਹਾਜ਼ਰ ਪਾਏ ਗਏ ਜਿਸ ਮਗਰੋਂ ਚੀਮਾ ਨੇ ਤਹਿਸੀਲਦਾਰ ਤੋਂ ਰਿਪੋਰਟ ਮੰਗੀ ਹੈ। ਵਿੱਤ ਮੰਤਰੀ ਨੇ ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਸਰਗਰਮ ਨਜ਼ਰ ਆ ਰਹੀ ਹੈ। ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਕਾਫੀ ਸਖ਼ਤ ਨਜ਼ਰ ਆ ਰਹੀ ਹੈ। ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਮਾਨ ਨੇ 23 ਮਾਰਚ ਨੂੰ ਭਗਵੰਤ ਮਾਨ ਦੇ ਸ਼ਹੀਦੀ ਦਿਵਸ ਮੌਕੇ ਖਟਕੜ ਕਲਾਂ ਵਿੱਚ ਇੱਕ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਇਹ ਨੰਬਰ ਵ੍ਹਟਸਐਪ 'ਤੇ ਵੀ ਉਪਲੱਬਧ ਹੈ। ਤੁਸੀਂ ਭ੍ਰਿਸ਼ਟਾਚਾਰ ਨਾਲ ਸਬੰਧੀ ਵੀਡੀਓ ਜਾਂ ਆਡੀਓ ਵੀ ਭੇਜ ਸਕਦੇ ਹੋ ਤਾਂ ਜੋ ਉਸ ਸਰਕਾਰੀ ਮੁਲਾਜ਼ਮ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਏ। ਇੱਕ ਹਫ਼ਤੇ ਦੇ ਅੰਦਰ ਹੀ ਇਸ ਨੰਬਰ 'ਤੇ 1.5 ਲੱਖ ਦੇ ਕਰੀਬ ਸ਼ਿਕਾਇਤਾਂ ਦਰਜ ਹੋਈਆਂ ਹਨ ਤੇ 2 FIR ਵੀ ਦਰਜ ਹੋ ਚੁੱਕੀਆਂ ਹਨ। ਮਾਨ ਨੇ CM ਅਹੁੱਦੇ ਦੀ ਸਹੁੰ ਚੁੱਕਦੇ ਹੀ ਸਰਕਾਰੀ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਸੀ ਕਿ ਉਹ ਵੇਲੇ ਸਿਰ ਦਫ਼ਤਰ ਪੁੱਜਣ ਤੇ ਕੰਮਕਾਜ ਦੇ ਤਰੀਕੇ ਦਰੁਸਤ ਕਰਨ। ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਮੰਤਰੀ ਆਪਣੇ-ਆਪਣੇ ਵਿਭਾਗਾਂ ਵਿੱਚ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਅਧਿਕਾਰੀਆਂ ਨੂੰ ਹਦਾਇਤਾਂ ਜਾ ਰਹੀਆਂ ਹਨ ਕਿ ਲੋਕਾਂ ਨੂੰ ਖੱਜਲ-ਖੁਆਰ ਨਾ ਕੀਤਾ ਤੇ ਤੁਰੰਤ ਲੋਕਾਂ ਦੇ ਕੰਮ ਕੀਤੇ ਜਾਣ। ਇਹ ਵੀ ਪੜ੍ਹੋ : ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਮਾਮਲੇ 'ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ