ਅਪਰਾਧਿਕ ਕੇਸ ਦੀ ਜਾਣਕਾਰੀ ਲੁਕਾਉਣ 'ਤੇ 'ਆਪ' ਉਮੀਦਵਾਰ ਖ਼ਿਲਾਫ਼ ਐੱਫ.ਆਈ.ਆਰ
ਚੰਡੀਗੜ੍ਹ: ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਦੇ ਖ਼ਿਲਾਫ਼ ਆਪਣੇ ਉੱਤੇ ਅਪਰਾਧਿਕ ਕੇਸ ਹੋਣ ਦੀ ਜਾਣਕਾਰੀ ਨੂੰ ਲੁਕਾਉਣ ਦੇ ਦੋਸ਼ ਹੇਠ ਜ਼ੁਲਕਾ ਥਾਣੇ ਵਿੱਚ ਉਮੀਦਵਾਰ 'ਤੇ ਪਰਚਾ ਦਰਜ ਕੀਤਾ ਗਿਆ ਹੈ। ਇਹ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਅੱਜ ਹੋਵੇਗੀ ਅਦਾਲਤ 'ਚ ਪੇਸ਼ੀ ਪੀਪਲਜ਼ ਐਕਟ 1951 ਦੀਆਂ ਵੱਖ ਵੱਖ ਧਾਰਾਵਾਂ ਤਹਿਤ 'ਆਪ' ਉਮੀਦਵਾਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਹ ਪਰਚਾ ਸਨੌਰ ਵਿਧਾਨ ਸਭਾ ਹਲਕੇ ਦੀ ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਸਨੌਰ ਦੀ ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਨੇ ਆਮ ਆਦਮੀ ਪਾਰਟੀ (ਆਪ) ਸਨੌਰ ਤੋਂ ਉਮੀਦਵਾਰ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਨੋਟਿਸ ਭੇਜਿਆ ਹੈ ਕਿ ਉਹ ਕਿਸੇ ਅਖ਼ਬਾਰ ਜਾਂ ਟੈਲੀਵਿਜ਼ਨ ਚੈਨਲ 'ਤੇ ਆਪਣੇ ਖ਼ਿਲਾਫ਼ ਚੱਲ ਰਹੇ ਅਪਰਾਧਿਕ ਮਾਮਲੇ ਦੀ ਜਾਣਕਾਰੀ ਪ੍ਰਕਾਸ਼ਿਤ ਕਰਨ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਜਰਨੈਲ ਸਿੰਘ ਅਤੇ ਸਨੌਰ ਤੋਂ ਅਕਾਲੀ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਸ਼ਿਕਾਇਤ ਮਿਲੀ ਸੀ। ਭੁੱਲਰ ਨੇ ਕਿਹਾ ਕਿ ‘ਆਪ’ ਉਮੀਦਵਾਰ ਨੇ ਚੋਣ ਦਫ਼ਤਰ ਨੂੰ ਦਿੱਤੇ ਆਪਣੇ ਹਲਫ਼ਨਾਮੇ ਵਿੱਚ ਆਪਣੇ ਖ਼ਿਲਾਫ਼ ਚੱਲ ਰਹੇ ਅਪਰਾਧਿਕ ਕੇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਇਹ ਵੀ ਦੱਸਣਯੋਗ ਹੈ ਕਿ ਹਰਮੀਤ ਸਿੰਘ ਪਠਾਣ ਮਾਜਰਾ 2019 ਵਿੱਚ ਬਰਨਾਲਾ ਦੀ ਇੱਕ ਅਦਾਲਤ ਤੋਂ ਅਪਰਾਧੀ ਅਤੇ ਭਗੌੜਾ ਘੋਸ਼ਿਤ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਮੰਗਲਵਾਰ ਨੂੰ ਦੁਹਰਾਇਆ ਸੀ ਕਿ ਸਿਆਸੀ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਅਖਬਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਅਪਰਾਧਿਕ ਪਿਛੋਕੜ ਪ੍ਰਕਾਸ਼ਿਤ ਕਰਨ ਦੀ ਸਮਾਂ ਸੀਮਾ ਨੂੰ ਨਹੀਂ ਗੁਆਉਣਾ ਚਾਹੀਦਾ। ਉਨ੍ਹਾਂ ਕਿਹਾ ਸੀ ਕਿ ਅਖਬਾਰਾਂ ਅਤੇ ਟੈਲੀਵਿਜ਼ਨ 'ਤੇ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਦਾ ਐਲਾਨ ਕਰਨ ਲਈ ਪਹਿਲਾ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਦੀ ਸਮਾਂ ਸੀਮਾ ਮੰਗਲਵਾਰ ਨੂੰ ਖਤਮ ਹੋ ਗਈ ਸੀ। ਇਹ ਵੀ ਪੜ੍ਹੋ: 7 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰ-ਜਨਾਹ ਕਰਨ ਵਾਲੇ ਨੂੰ ਹੋਈ ਮੌਤ ਦੀ ਸਜ਼ਾ ਹਦਾਇਤਾਂ ਅਨੁਸਾਰ ਚੋਣ ਲੜ ਰਹੇ ਉਮੀਦਵਾਰ ਅਤੇ ਸਬੰਧਤ ਸਿਆਸੀ ਪਾਰਟੀ ਲਈ ਅਖਬਾਰਾਂ ਅਤੇ ਟੈਲੀਵਿਜ਼ਨਾਂ 'ਤੇ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਦਾ ਤਿੰਨ ਵਾਰ ਐਲਾਨ ਕਰਨਾ ਲਾਜ਼ਮੀ ਹੈ ਅਤੇ ਨਾਮਜ਼ਦਗੀ ਵਾਪਸ ਲੈਣ ਦੇ ਪਹਿਲੇ ਚਾਰ ਦਿਨਾਂ ਦੇ ਅੰਦਰ ਪਹਿਲਾ ਇਸ਼ਤਿਹਾਰ ਪ੍ਰਕਾਸ਼ਿਤ ਕਰਨਾ ਸੀ। -PTC News