ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਭਰੀ ਈਮੇਲ ਮਿਲਣ 'ਤੇ ਪੁਲਿਸ ਵੱਲੋਂ FIR ਦਰਜ
ਬਠਿੰਡਾ: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ 'ਤੇ ਮਾਨਸਾ ਸਦਰ ਥਾਣੇ 'ਚ ਧਾਰਾ 384 ਅਤੇ 506 ਆਈ.ਪੀ.ਸੀ. ਦੇ ਤਹਿਤ ਦਰਜ ਕੀਤਾ ਗਿਆ ਹੈ। Sidhu Moosewala's father Balkaur Singh gets 'death threats' on social media" /> ਸੂਤਰਾਂ ਮੁਤਾਬਕ ਮਾਨਸਾ ਪੁਲਿਸ ਵੱਲੋਂ ਧਮਕੀ ਦੇਣ ਵਾਲੇ ਵਿਅਕਤੀ ਨੂੰ ਰਾਜਸਥਾਨ ਵਿੱਚੋਂ ਟਰੇਸ ਕੀਤਾ ਗਿਆ ਹੈ। ਮਾਨਸਾ ਪੁਲਿਸ ਟੀਮ ਰਾਜਸਥਾਨ ਲਈ ਰਵਾਨਾ ਹੋ ਗਈ ਹੈ। ਦੱਸਣਯੋਗ ਹੈ ਕਿ ਕੁਝ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੋਸ਼ਲ ਮੀਡੀਆ 'ਤੇ ਪਾਕਿਸਤਾਨ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇਹ ਮਾਮਲਾ ਪੰਜਾਬ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਗਾਇਕ ਦੇ ਕਤਲ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਸੀ। ਪੰਜਾਬ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਪਰ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਸੀ। ਇਸ ਵਾਰ ਗੈਂਗਸਟਰਾਂ ਨੇ ਬਲਕੌਰ ਸਿੰਘ ਨੂੰ ਫੇਸਬੁੱਕ ਪੋਸਟ ਰਾਹੀਂ ਨਹੀਂ, ਸਗੋਂ ਈਮੇਲ ਰਾਹੀਂ ਧਮਕੀ ਦਿੱਤੀ ਹੈ। ਇਹ ਈਮੇਲ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਮੇਲ ਆਈਡੀ 'ਤੇ ਭੇਜੀ ਗਈ ਸੀ। ਏਜੇ ਬਿਸ਼ਨੋਈ ਨਾਂ ਦੇ ਗੈਂਗਸਟਰ ਨੇ ਸੋਪੂ ਗਰੁੱਪ ਦੀ ਤਰਫੋਂ ਮੇਲ ਭੇਜ ਕੇ ਚੁੱਪ ਰਹਿਣ ਦੀ ਧਮਕੀ ਦਿੱਤੀ ਹੈ। ਧਮਕੀ 'ਚ ਕਿਹਾ ਗਿਆ ਹੈ, 'ਜੇਕਰ ਤੂੰ ਚੁੱਪ ਨਾ ਰਿਹਾ ਤਾਂ ਤੈਨੂੰ ਵੀ ਤੇਰੇ ਪੁੱਤਰ ਕੋਲ ਭੇਜ ਦਿੱਤਾ ਜਾਵੇਗਾ।' ਸਿੱਧੂ ਮੂਸੇਵਾਲਾ ਦੇ ਪਿਤਾ ਗੈਂਗਸਟਰ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਦਾ ਮੁੱਦਾ ਕਈ ਵਾਰ ਉਠਾ ਚੁੱਕੇ ਹਨ। ਬਲਕੌਰ ਸਿੰਘ ਨੇ ਕਿਹਾ ਕਿ ਗੈਂਗਸਟਰ ਆਮ ਆਦਮੀ ਲਈ ਬਣੇ ਕਾਨੂੰਨ ਦਾ ਫਾਇਦਾ ਉਠਾ ਰਹੇ ਹਨ। ਲਾਰੈਂਸ ਅਤੇ ਜੱਗੂ 'ਤੇ ਇੰਨੇ ਪਰਚੇ ਦਰਜ ਹਨ, ਫਿਰ ਵੀ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ। ਉਹ ਆਮ ਆਦਮੀ ਵਾਂਗ ਪੇਸ਼ੀ 'ਚ ਕਿਉਂ ਨਹੀਂ ਜਾਂਦੇ? (ਨਵੀਨ ਸ਼ਰਮਾ ਦੀ ਰਿਪੋਰਟ) -PTC News