ਬਰੈਂਪਟਨ ਦੇ ਇਕ ਘਰ 'ਚ ਅੱਗ ਲੱਗਣ ਕਾਰਨ 3 ਬੱਚਿਆਂ ਦੀ ਹੋਈ ਮੌਤ
ਕੈਨੇਡਾ: ਬਰੈਂਪਟਨ ਵਿੱਚ ਸ਼ੁੱਕਰਵਾਰ ਨੂੰ ਇਕ ਘਰ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਅੱਗ ਨਾਲ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ। ਇਹ ਟੋਰਬਰਾਮ ਰੋਡ ਅਤੇ ਕਲਾਰਕ ਬੁਲੇਵਾਰਡ ਵਿਖੇ ਇਕ ਟਾਊਨ ਹਾਊਸ ਵਿੱਚ ਅੱਗ ਲੱਗੀ ਸੀ। ਅੱਗ ਵਿੱਚ ਝੁਲਸਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਦੀ ਉਮਰ 9 ਸਾਲ, 12 ਸਾਲ ਅਤੇ 15 ਸਾਲ ਦੀ ਦੱਸੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਮਿਲੀ ਜਾਣਕਾਰੀ ਮੁਤਾਬਕ ਇਕ ਔਰਤ ਦੂਜੇ ਬੱਚੇ ਨੂੰ ਸਕੂਲ ਛੱਡਣ ਗਈ ਸੀ। ਜਦੋਂ ਉਹ ਘਰ ਪਰਤਿਆ ਤਾਂ ਉਸ ਨੇ ਦੇਖਿਆ ਕਿ ਘਰ ਅੱਗ ਦੀ ਲਪੇਟ ਵਿਚ ਸੀ। ਇਸ ਘਟਨਾ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਟੋਰਬਰਾਮ ਰੋਡ ਅਤੇ ਕਲਾਰਕ ਬੁਲੇਵਾਰਡ ਦੇ ਨੇੜੇ ਘਰ ਲਗਭਗ 9:11 ਵਜੇ ਅੱਗ ਦੀ ਲਪੇਟ ਵਿੱਚ ਆ ਗਿਆ ਸੀ, ਲੋਕ ਅੰਦਰ ਫਸ ਗਏ ਸਨ। ਉਨ੍ਹਾਂ ਦੱਸਿਆ ਹੈ ਕਿ ਅਧਿਕਾਰੀਆਂ ਨੇ ਅਗਲੇ ਅਤੇ ਪਿਛਲੇ ਪਾਸਿਓਂ ਘਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਹਾਲਾਂਕਿ, ਉਨ੍ਹਾਂ ਨੂੰ ਭਾਰੀ ਅੱਗ ਅਤੇ ਧੂੰਏਂ ਦਾ ਸਾਹਮਣਾ ਕਰਨਾ ਪਿਆ। ਇਸ ਬਾਰੇ ਅੱਗ ਬੁਝਾਊ ਕਰਮਚਾਰੀਆਂ ਨੇ ਦੱਸਿਆ ਕਿ ਘਰ ਦੇ ਲੋਕਾਂ ਨੂੰ ਦੂਜੀ ਅਤੇ ਤੀਜੀ ਮੰਜ਼ਿਲ ਤੋਂ ਬਾਹਰ ਕੱਢਿਆ ਗਿਆ। ਇਸ ਦੌਰਾਨ, ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਨੇ ਇੱਕ ਟਵੀਟ ਵਿੱਚ ਕਿਹਾ ਹੈ ਕਿ ਕੋਈ ਵੀ ਸ਼ਬਦ ਇਸ ਨੁਕਸਾਨ ਦੀ ਵਿਸ਼ਾਲਤਾ ਨੂੰ ਉਚਿਤ ਰੂਪ ਵਿੱਚ ਬਿਆਨ ਨਹੀਂ ਕਰ ਸਕਦਾ। ਸਾਡਾ ਭਾਈਚਾਰਾ ਇਸ ਬਰੈਂਪਟਨ ਪਰਿਵਾਰ, ਉਨ੍ਹਾਂ ਦੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਦੁੱਖ ਪ੍ਰਗਟ ਕਰਦਾ ਹੈ। ਇਹ ਵੀ ਪੜ੍ਹੋ:ਉੱਤਰੀ ਭਾਰਤ 'ਚ ਧੁੰਦ ਦਾ ਕਹਿਰ, ਦਿੱਲੀ ਜਾਣ ਵਾਲੀਆਂ 21 ਟਰੇਨਾਂ ਦੇਰੀ ਨਾਲ ਚੱਲਣਗੀਆਂ -PTC News