ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਦੇ ਅਲੌਕਿਕ ਦ੍ਰਿਸ਼ ਨੇ ਮਨਮੋਹਿਆ
ਅੰਮ੍ਰਿਤਸਰ : ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਗਈ। ਵੱਡੀ ਗਿਣਤੀ ਚ ਪਹੁੰਚੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਸਰੋਵਰ ਕਿਨਾਰੇ ਬੈਠ ਰੰਗ ਬਿਰੰਗੀਆਂ ਮੋਮਬੱਤੀਆਂ ਤੇ ਘਿਓ ਦੇ ਦੀਵੇ ਬਾਲ ਕੇ ਸ਼ਹੀਦਾਂ ਦੇ ਸਿਰਤਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਮਨਾਈ। ਰਹਿਰਾਸ ਸਾਹਿਬ ਦੇ ਪਾਠ ਉਪਰੰਤ ਅਤਿ ਸੁੰਦਰ ਆਤਿਸ਼ਬਾ਼ਜ਼ੀ ਕੀਤੀ ਗਈ ਜਿਸ ਦਾ ਅਲੌਕਿਕ ਨਜ਼ਾਰਾ ਦੇਖਣ ਲਈ ਸ਼ਰਧਾਲੂ ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਪਹੁੰਚੇ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਪਵਿੱਤਰ ਦਿਹਾੜੇ ਉਤੇ ਕਈ ਸ਼ਖਸੀਅਤਾਂ ਨੇ ਸਿੱਖ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ। ਇਹ ਵੀ ਪੜ੍ਹੋ : ਬੀਐਸਐਫ ਜਵਾਨਾਂ ਨੇ 3 ਕਿੱਲੋ 900 ਗ੍ਰਾਮ ਹੈਰੋਇਨ ਕੀਤੀ ਬਰਾਮਦ