ਪ੍ਰਕਾਸ਼ ਸਿੰਘ ਬਾਦਲ ਨੇ ਪਹਿਲੀ ਵਾਰ ਪੀ.ਐੱਮ ਮੋਦੀ ਨੂੰ ਲੈ ਕੇ ਦਿੱਤਾ ਅਜਿਹਾ ਬਿਆਨ, ਪੜ੍ਹੋ ਕੀ ਕਿਹਾ
ਲੰਬੀ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੇ ਹਲਕੇ ਲੰਬੀ ਦੇ ਪਿੰਡਾਂ ਵਿੱਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ। ਉਨ੍ਹਾਂ ਵੱਲੋਂ ਅੱਜ ਵੀ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸਬੋਧਨ ਕੀਤਾ ਗਿਆ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਸ਼੍ਰੋਮਣੀ ਅਕਾਲੀ ਦਲ 'ਤੇ ਉੱਪ ਮੁੱਖ ਮੰਤਰੀ ਦੇ ਮੁੱਦੇ 'ਤੇ ਚੁੱਕੇ ਸਵਾਲ 'ਤੇ ਸੀਨੀਅਰ ਆਗੂ ਨੇ ਕਿਹਾ ਕਿ ਇਸ ਬਾਰੇ ਸਾਰਿਆਂ ਦੀ ਰਾਏ ਲਈ ਗਈ ਸੀ, ਉਨ੍ਹਾਂ ਕਿਹਾ "ਮੈਨੂੰ ਦੁੱਖ ਹੁੰਦਾ ਜਦੋਂ ਇਨ੍ਹੇ ਵੱਡੇ ਲੀਡਰ ਅਜਿਹੀਆਂ ਗੱਲਾਂ ਕਰਨ।" ਇਹ ਵੀ ਪੜ੍ਹੋ: ਸੁਰਜੀਤ ਸਿੰਘ ਰੱਖੜਾ ਨੇ ਭਾਰਤ ਸਰਕਾਰ ਤੇ ਲਗਾਏ ਵੱਡੇ ਇਲਜ਼ਾਮ ਅੱਜ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੇ ਹਲਕੇ ਦੇ ਗੁਰਸਰਯੋਦਾ, ਕਬਰਵਾਲਾ, ਕੱਟਿਆ ਵਾਲੀ, ਕੋਲਿਆਂਵਾਲੀ ਆਦਿ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸਬੋਧਨ ਕੀਤਾ ਗਿਆ ਜਿੱਥੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਵਰੋਧੀਆਂ 'ਤੇ ਵੀ ਨਿਸ਼ਾਨੇ ਸਾਧੇ। ਇਹ ਪੁੱਛੇ ਜਾਣ 'ਤੇ ਕੇ ਦੇਸ਼ ਦੇ ਪ੍ਰਧਾਨ ਮੰਤਰੀ ਕਹਿ ਰਹੇ ਹਨ ਕਿ ਉਨ੍ਹਾਂ ਦੀ ਪੰਜਾਬ ਨਾਲ ਪੁਰਾਣੀ ਸਾਂਝ ਅਤੇ ਪਿਆਰ ਹੈ, ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜੇ ਇਨ੍ਹਾਂ ਹੀ ਪਿਆਰ ਸੀ ਤਾਂ 700 ਕਿਸਾਨ ਸ਼ਹੀਦ ਕਿਉਂ ਹੋਏ। ਉਨ੍ਹਾਂ ਕਿਹਾ ਕਿ ਪਹਿਲਾਂ ਕਾਨੂੰਨ ਬਣਾਏ ਫਿਰ ਵਾਪਸ ਲਏ, ਸੀਨੀਅਰ ਆਗੂ ਨੇ ਕਿਹਾ ਜੇ ਕਿਸਾਨਾਂ ਦੇ ਹੱਕਾਂ ਵਿੱਚ ਕਿਸੇ ਨੇ ਲੜਾਈ ਲੜੀ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਲੜੀ। ਇਹ ਪੁੱਛੇ ਜਾਣ 'ਤੇ ਕਿ ਹੁਣ ਚੋਣਾਂ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕੀਤੀ ਜਾ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਸਾਰੇ ਲੋਕ ਸਮਝਦੇ ਹਨ। ਦੂਜੇ ਪਾਸੇ ਪਾਰਟੀ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਾਰਟੀ ਦਾ ਚੋਣ ਮਨੋਰਥ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਸੰਮੇਲਨ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਜਿੱਥੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁੱਲ੍ਹੀਆਂ ਬਾਹਾਂ ਨਾਲ ਉਨ੍ਹਾਂ ਨੂੰ ਜੀ ਆਇਆਂ ਨੂੰ ਆਖਿਆ। ਇਹ ਵੀ ਪੜ੍ਹੋ: ਸ਼੍ਰੋਮਣੀ-ਬਸਪਾ ਗੱਠਜੋੜ ਵੱਲੋਂ ਚੋਣ ਮਨੋਰਥ ਪੱਤਰ ਜਾਰੀ, ਵਿਸਥਾਰ ਵਿੱਚ ਜਾਣੋ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। -PTC News