ਪ੍ਰਯਾਗਰਾਜ 'ਚ ਵਾਪਰਿਆ ਭਿਆਨਕ ਹਾਦਸਾ, ਬਾਈਕ ਸਵਾਰ ਪੰਜ ਲੋਕਾਂ ਦੀ ਮੌਤ
ਪ੍ਰਯਾਗਰਾਜ: ਪ੍ਰਯਾਗਰਾਜ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿਚ ਚਾਰ ਵਿਅਕਤੀ ਇਕੋ ਪਰਿਵਾਰ ਦੇ ਦੱਸੇ ਜਾਂਦੇ ਹਨ। ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਹਾਦਸਾ ਨਵਾਬਗੰਜ ਥਾਣਾ ਖੇਤਰ ਦੇ ਸ਼੍ਰਿੰਗਵਰਪੁਰ ਸਥਿਤ ਰਾਸ਼ਟਰੀ ਰਾਜਮਾਰਗ ਦੇ ਕੋਲ ਵਾਪਰਿਆ। ਜ਼ਿਕਰਯੋਗ ਹੈ ਕਿ ਐਤਵਾਰ ਰਾਤ ਨੂੰ ਪੰਜ ਲੋਕ ਇਕੋ ਬਾਈਕ 'ਤੇ ਸਵਾਰ ਹੋ ਕੇ ਵਿਆਹ ਸਮਾਗਮ 'ਚ ਸ਼ਾਮਲ ਹੋ ਕੇ ਵਾਪਸ ਆ ਰਹੇ ਸਨ। ਇਹ ਹਾਦਸਾ ਪਿੰਡ ਦੇ ਘਾਟ ਨੇੜੇ ਵਾਪਰਿਆ। ਰਸਤੇ 'ਚ ਸ਼੍ਰਿੰਗਵਰਪੁਰ ਹਾਈਵੇਅ ਰੋਡ 'ਤੇ ਟਰੱਕ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ 'ਚ ਸਾਰੇ ਪੰਜ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਆਸ-ਪਾਸ ਰਹਿੰਦੇ ਪਿੰਡ ਵਾਸੀਆਂ ਦੇ ਜਾਗ ਆਉਣ 'ਤੇ ਹੜਕੰਪ ਮਚ ਗਿਆ। ਰਤਗੀਰ ਵੀ ਉਥੇ ਪਹੁੰਚ ਗਿਆ। ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਕੁਝ ਹੀ ਦੇਰ 'ਚ ਉੱਥੇ ਪਹੁੰਚੀ ਪੁਲਿਸ ਨੇ ਗੰਭੀਰ ਰੂਪ ਨਾਲ ਜ਼ਖਮੀ ਪੰਜਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ। ਹਸਪਤਾਲ ਲਿਜਾਣ 'ਤੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸ ਦੇਈਏ ਕਿ ਨਵਾਬਗੰਜ ਦੇ ਬਡੌਨਾ ਪਿੰਡ ਦੇ ਰਹਿਣ ਵਾਲੇ ਰਾਮ ਸਰਨ ਪਾਲ (60), ਰਾਮ ਚੰਦਰ ਪਾਲ ਉਰਫ਼ ਉਂਥਾਰਾ (55), ਉਸਦੇ ਪੁੱਤਰ ਲੱਲੂ ਪਾਲ 35, ਸਮੇ ਲਾਲ 35 ਅਤੇ ਪੋਤੇ ਅਰਜੁਨ ਪਾਲ (11) ਦੀ ਮੌਤ ਹੋ ਗਈ ਹੈ। -PTC News