ਮੋਹਾਲੀ ਕੌਮਾਂਤਰੀ ਹਵਾਈ ਅੱਡੇ 'ਤੇ ਮੌਸਮ ਖ਼ਰਾਬ ਹੋਣ ਕਾਰਨ ਉਡਾਨ ਰੱਦ, ਮੁਸਾਫਰਾਂ ਵੱਲੋਂ ਹੰਗਾਮਾ
ਮੁਹਾਲੀ : ਮੋਹਾਲੀ ਕੌਮਾਂਤਰੀ ਹਵਾਈ ਅੱਡੇ ਉਤੇ ਅੱਜ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਖ਼ਰਾਬ ਮੌਸਮ ਹੋਣ ਕਾਰਨ ਉਡਾਨ ਰੱਦ ਹੋ ਗਈ। ਇਸ ਤੋਂ ਬਾਅਦ ਮੁਸਾਫ਼ਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਤੇ ਏਅਰ ਇੰਡੀਆ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਮੋਹਾਲੀ ਸਥਿਤ ਕੌਮਾਂਤਰੀ ਹਵਾਈ ਅੱਡੇ ਉਤੇ ਖ਼ਰਾਬ ਮੌਸਮ ਦਾ ਹਵਾਲਾ ਦੇ ਕੇ ਉਡਾਨ ਰੱਦ ਕਰ ਦਿੱਤੀ। ਇਸ ਕਾਰਨ ਮੁਸਾਫਰ ਖੱਜਲ-ਖੁਆਰ ਹੋਏ। ਇਸ ਤੋਂ ਬਾਅਦ ਪਰੇਸ਼ਾਨ ਮੁਸਾਫ਼ਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਏਅਰ ਇੰਡੀਆ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਯਾਤਰੀਆਂ ਨੇ ਇਲਜ਼ਾਮ ਲਗਾਇਆ ਕਿ ਪ੍ਰਬੰਧਕਾਂ ਵੱਲੋਂ ਪਹਿਲਾਂ ਇਸ ਉਡਾਨ ਰੱਦ ਹੋਣ ਦੀ ਸੂਚਨਾ ਕਿਉਂ ਨਹੀਂ ਕੀਤੀ। ਇਸ ਨੂੰ ਲੈ ਕੇ ਮੁਸਾਫਰਾਂ ਨੇ ਜ਼ੋਰਦਾਰ ਹੰਗਾਮਾ ਕੀਤਾ। ਇਹ ਵੀ ਪੜ੍ਹੋ : ਪ੍ਰੇਮ ਵਿਆਹ ਤੋਂ ਨਾਰਾਜ਼ ਭਰਾਵਾਂ ਨੇ ਭੈਣ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ