Tue, Apr 15, 2025
Whatsapp

ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਪਟਿਆਲਾ ਤੋਂ ਵੀ ਨਵੀਂ ਦਿੱਲੀ ਹਵਾਈ ਅੱਡੇ ਤੱਕ ਰੋਜ਼ਾਨਾ ਜਾਣਗੀਆਂ ਦੋ ਲਗਜ਼ਰੀ ਬੱਸਾਂ

Reported by:  PTC News Desk  Edited by:  Pardeep Singh -- June 10th 2022 05:45 PM
ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਪਟਿਆਲਾ ਤੋਂ ਵੀ ਨਵੀਂ ਦਿੱਲੀ ਹਵਾਈ ਅੱਡੇ ਤੱਕ ਰੋਜ਼ਾਨਾ ਜਾਣਗੀਆਂ ਦੋ ਲਗਜ਼ਰੀ ਬੱਸਾਂ

ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਪਟਿਆਲਾ ਤੋਂ ਵੀ ਨਵੀਂ ਦਿੱਲੀ ਹਵਾਈ ਅੱਡੇ ਤੱਕ ਰੋਜ਼ਾਨਾ ਜਾਣਗੀਆਂ ਦੋ ਲਗਜ਼ਰੀ ਬੱਸਾਂ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕੀਤੇ ਐਲਾਨ ਨਾਲ ਪੀ.ਆਰ.ਟੀ.ਸੀ. ਪਟਿਆਲਾ ਤੋਂ ਵੀ 15 ਜੂਨ ਨੂੰ ਦੋ ਸੁਪਰ ਲਗਜ਼ਰੀ ਵੋਲਵੋ ਬੱਸਾਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਲਈ ਰਵਾਨਾ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਪੂਨਮਦੀਪ ਕੌਰ ਨੇ ਦਿੰਦਿਆਂ ਦੱਸਿਆ ਕਿ ਇਸ ਬੱਸ ਦਾ ਕਿਰਾਇਆ 835 ਰੁਪਏ ਹੋਵੇਗਾ ਤੇ ਇਸ ਦੀ ਬੂਕਿੰਗ ਆਨਲਾਈਨ ਹੋਵੇਗੀ। ਐਮ.ਡੀ. ਪੀ.ਆਰ.ਟੀ.ਸੀ. ਨੇ ਦੱਸਿਆ ਕਿ ਪਟਿਆਲਾ ਬੱਸ ਅੱਡੇ ਤੋਂ 15 ਜੂਨ ਨੂੰ ਦੁਪਹਿਰ 12.40 ਵਜੇ ਪਹਿਲੀ ਬੱਸ ਰਵਾਨਾ ਹੋਵੇਗੀ ਜੋ ਕਿ ਨਵੀਂ ਦਿੱਲੀ ਹਵਾਈ ਅੱਡੇ 'ਤੇ ਸ਼ਾਮ 06.40 ਵਜੇ ਪੁੱਜ ਜਾਵੇਗੀ ਜੋ ਕਿ ਵਾਪਸੀ ਲਈ ਉੱਥੋਂ ਸਵੇਰੇ 01.30 ਵਜੇ ਪਟਿਆਲਾ ਲਈ ਚੱਲੇਗੀ। ਪੂਨਮਦੀਪ ਕੌਰ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਦੂਜੀ ਬੱਸ ਸ਼ਾਮ 04.00 ਵਜੇ ਪਟਿਆਲਾ ਤੋਂ ਚੱਲੇਗੀ ਅਤੇ ਰਾਤ 10.00 ਵਜੇ ਨਵੀਂ ਦਿੱਲੀ ਹਵਾਈ ਅੱਡੇ 'ਤੇ ਪੁੱਜੇਗੀ ਅਤੇ ਇਹ ਬੱਸ ਸਵੇਰੇ ਉੱਥੋਂ 06.00 ਹਵਾਈ ਅੱਡੇ ਤੋਂ ਵਾਪਸੀ ਲਈ ਰਵਾਨਾ ਹੋਵੇਗੀ। ਪੂਨਮਦੀਪ ਕੌਰ ਨੇ ਦੱਸਿਆ ਕਿ ਪੀ.ਆਰ.ਟੀ.ਸੀ. (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਦੀਆਂ ਇਨ੍ਹਾਂ ਬੱਸਾਂ ਦੀ ਬੁਕਿੰਗ ਪੈਪਸੂਆਨਲਾਈਨ ਡਾਟ ਕਾਮ ਵੈੱਬਸਾਈਟ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ, ਜਿੱਥੇ ਕਿ ਇਨ੍ਹਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਉਪਲਬਧ ਹੋਵੇਗੀ। ਐਮ.ਡੀ. ਨੇ ਕਿਹਾ ਕਿ ਇਸ ਨਾਲ ਹਵਾਈ ਅੱਡੇ ਲਈ ਜਾਣ ਵਾਲੇ ਐਨ.ਆਰ.ਆਈਜ਼ ਤੇ ਪਟਿਆਲਾ ਜ਼ਿਲ੍ਹੇ ਦੇ ਨਿਵਾਸੀਆਂ ਸਮੇਤ ਹੋਰਨਾਂ ਜ਼ਿਲ੍ਹਿਆਂ ਦੇ ਯਾਤਰੀਆਂ ਨੂੰ ਵੱਡੀ ਰਾਹਤ ਪ੍ਰਦਾਨ ਹੋਈ ਹੈ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀਆਂ ਲਈ ਵੀ ਇਹ ਸਹੂਲਤ ਇੱਕ ਵਰਦਾਨ ਸਾਬਤ ਹੋਵੇਗੀ, ਕਿਉਂਕਿ ਉਹ ਆਪਣੀ ਬੱਸ ਦੀ ਟਿਕਟ ਵਿਦੇਸ਼ ਬੈਠੇ ਹੀ ਬੁੱਕ ਕਰ ਸਕਣਗੇ। ਇਹ ਵੀ ਪੜ੍ਹੋ:ਮਾਨ ਸਰਕਾਰ ਦਾ ਵੱਡਾ ਐਲਾਨ, 15 ਜੂਨ ਤੋਂ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਬੱਸਾਂ -PTC News


Top News view more...

Latest News view more...

PTC NETWORK