ਸੂਬੇ ਦੇ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ FIR ਦਰਜ
ਚੰਡੀਗੜ੍ਹ: ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੱਜ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ ਗਈ ਹੈ। ਪੰਜਾਬ ਪੁਲੀਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਮੁੱਢਲੇ ਤੌਰ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ। ਦੱਸ ਦੇਈਏ ਕਿ ਬੁੱਧਵਾਰ ਨੂੰ 'ਆਪ' ਵਿਧਾਇਕਾਂ ਦਾ ਵਫਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ DGP ਪੰਜਾਬ ਨੂੰ ਮਿਲਿਆ ਸੀ। ਵਿਧਾਇਕਾਂ ਨੇ ਡੀਜੀਪੀ ਗੌਰਵ ਯਾਦਵ ਨੂੰ ਮਿਲ ਕੇ ਸ਼ਿਕਾਇਤ ਸੌਂਪੀ ਸੀ। ਇਸ ਉਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਐਫਆਈਆਰ ਦਰਜ ਕਰਕੇ ਜਾਂਚ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਇਹ ਵੀ ਪੜ੍ਹੋ:ਵਿਧਾਇਕਾਂ ਦੀ ਖ਼ਰੀਦੋ-ਫ਼ਰੋਖ਼ਤ ਮਾਮਲੇ 'ਚ ਵੜਿੰਗ ਨੇ ਘੇਰੀ 'ਆਪ', ਸਰਕਾਰ ਨਾਕਾਮੀਆਂ 'ਤੇ ਪਾ ਰਹੀ ਪਰਦਾ -PTC News