ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚੇ ਸਿਰਸਾ, ਕੇਜਰੀਵਾਲ ਨੂੰ ਲੈ ਕੇ ਕਹੀ ਵੱਡੀ ਗੱਲ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਰਸਾ ਵਿਖੇ ਸੀਨੀਅਰ ਨੇਤਾ ਵੀਰਭਾਨ ਮਹਿਤਾ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਕੋ ਅਜਿਹੀ ਪਾਰਟੀ ਹੈ ਜਿਸ ਨੇ ਪੰਜਾਬ ਦਾ ਵਿਕਾਸ ਦਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਕੋਂ ਇਕ ਪਾਰਟੀ ਹੈ ਜਿਸ ਨੇ ਪੰਜਾਬ ਦੇ ਵਿਰਸੇ ਨੂੰ ਸੰਭਾਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਵਿਰਸੇ ਨੂੰ ਸੰਭਾਲ ਰਿਹਾ ਹੈ ਤਾਂ ਕਿ ਨਵੀਂ ਪੀੜੀ ਨੂੰ ਵਿਰਸੇ ਬਾਰੇ ਪਤਾ ਲੱਗ ਸਕੇ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਕੇਜਰੀਵਾਲ ਨੂੰ ਲੈ ਕੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਥਰਮਲ ਪਲਾਂਟ ਬੰਦ ਕਰਵਾਉਣ ਦੀ ਗੱਲ ਕਹਿ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਬਾਹਰ ਦੀ ਪਾਰਟੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਪਾਰਟੀ ਮੀਟਿੰਗ ਕਰੇਗੀ ਅਤੇ ਵਿੱਚ ਤੈਅ ਕੀਤਾ ਜਾਵੇਗਾ ਕਿ ਗਠਜੋੜ ਕਰਨਾ ਹੈ ਜਾਂ ਨਹੀ। ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀ ਕਾਲੇ ਕਾਨੂੰਨਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਵਿਰੋਧ ਕੀਤਾ ਅਤੇ ਭਾਜਪਾ ਨਾਲ ਗੱਠਜੋੜ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 10 ਮਾਰਚ ਨੂੰ ਸਾਰੀ ਸਥਿਤੀ ਤੈਅ ਹੋ ਜਾਵੇਗੀ। ਇਹ ਵੀ ਪੜ੍ਹੋ: ਨਾਟੋ ਆਪਣੇ ਸਹਿਯੋਗੀਆਂ ਦੀ ਰੱਖਿਆ ਲਈ ਭੇਜੇਗਾ ਫੌਜ -PTC News