ਸਾਬਕਾ ਡੀਜੀਪੀ ਸੈਣੀ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ , ਨਹੀਂ ਹੋਵੇਗੀ ਗ੍ਰਿਫ਼ਤਾਰੀ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਅੱਜ ਵੱਡੀ ਰਾਹਤ ਮਿਲੀ। ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਸੁਣਵਾਈ ਦੌਰਾਨ ਕੋਰਟ ਨੂੰ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਮਾਮਲੇ ਵਿੱਚ ਸੈਣੀ ਨੂੰ ਗ੍ਰਿਫਤਾਰ ਕਰਨ ਦੀ ਜ਼ਰੂਰਤ ਨਹੀਂ ਹੈ। ਇਸ ਤੋਂ ਇਲਾਵਾ ਜਾਂਚ ਨਵੀਂ ਐਸਆਈਟੀ ਸੌਂਪ ਦਿੱਤੀ ਗਈ ਹੈ। ਇਸ ਸਭ ਨਾਲ ਸੈਣੀ ਨੂੰ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਪੀਲ ਸਵੀਕਾਰ ਕਰਦੇ ਹੋਏ ਉਨ੍ਹਾਂ ਉਤੇ ਮੋਹਾਲੀ ਵਿਜੀਲੈਂਸ ਵੱਲੋਂ 17 ਸਤੰਬਰ 2020 ਨੂੰ ਦਰਜ ਮਾਮਲਿਆਂ ਦੀ ਜਾਂਚ ਵਿਜੀਲੈਂਸ ਤੋਂ ਲੈ ਕੇ ਨਵੀਂ ਗਠਿਤ ਐਸਆਈਟੀ ਨੂੰ ਸੌਂਪ ਦਿੱਤੀ ਹੈ। ਨਵੀਂ ਐਸਆਈਟੀ ਦੀ ਕਮਾਨ ਏਡੀਜੀਪੀ ਐਸਐਸ ਸ਼੍ਰੀਵਾਸਤਵ ਨੂੰ ਸੌਂਪੀ ਗਈ ਹੈ। ਸੈਣੀ ਦੀ ਲਾਕਅਪ ਵਿੱਚ ਰਹਿੰਦੇ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਬਲੌਂਗੀ ਥਾਣੇ 'ਚ ਦਰਜ ਐੱਫ.ਆਈ.ਆਰ. ਵਿੱਚ ਜੇ ਸੈਣੀ ਦਾ ਨਾਂ ਜੋੜਿਆ ਜਾਂਦਾ ਹੈ ਤਾਂ ਉਸ ਕੇਸ ਵਿੱਚ ਵੀ ਸੈਣੀ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਨੋਟਿਸ ਦੇਣਾ ਹੋਵੇਗਾ ਤੇ ਉਕਤ ਮਾਮਲੇ ਦੀ ਜਾਂਚ ਵੀ ਐਸਆਈਟੀ ਹੀ ਕਰੇਗੀ। ਐਸਆਈਟੀ ਨੂੰ ਐਫਆਈਆਰ ਨੰਬਰ 11 ਵਿੱਚ ਸੈਣੀ ਨੂੰ ਗ੍ਰਿਫਤਾਰ ਕਰਨ ਜਾਂ ਜਾਂਚ ਲਈ ਸ਼ਾਮਲ ਕਰਨ ਲਈ ਉਨ੍ਹਾਂ ਨੂੰ ਇੱਕ ਹਫਤਾ ਪਹਿਲਾਂ ਨੋਟਿਸ ਦੇਣਾ ਪਏਗਾ। ਸੈਣੀ ਦੀ ਲਾਕਅੱਪ ਵਿੱਚ ਰਹਿੰਦੇ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਬਲੌਂਗੀ ਥਾਣੇ ਵਿੱਚ ਦਰਜ ਐਫਆਈਆਰ ਵਿੱਚ ਜੇਕਰ ਸੈਣੀ ਦਾ ਨਾਂ ਜੋੜਿਆ ਜਾਂਦਾ ਹੈ ਤਾਂ ਉਸ ਕੇਸ ਵਿੱਚ ਵੀ ਸੈਣੀ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਇਕ ਹਫਤੇ ਦਾ ਨੋਟਿਸ ਦੇਣਾ ਹੋਵੇਗਾ ਅਤੇ ਉਕਤ ਮਾਮਲੇ ਦੀ ਜਾਂਚ ਵੀ ਐਸਆਈਟੀ ਹੀ ਕਰੇਗੀ। ਐਸਆਈਟੀ ਨੂੰ ਐਫਆਈਰ ਨੰਬਰ 11 ਵਿੱਚ ਸੈਣੀ ਨੂੰ ਗ੍ਰਿਫ਼ਤਾਰ ਕਰਨ ਜਾਂ ਜਾਂਚ ਲਈ ਸ਼ਾਮਲ ਕਰਨ ਲਈ ਉਨ੍ਹਾਂ ਨੂੰ ਇਕ ਹਫਤਾ ਪਹਿਲਾਂ ਨੋਟਿਸ ਦੇਣਾ ਪਵੇਗਾ। ਇਹ ਵੀ ਪੜ੍ਹੋ : ਲੜਕਾ-ਲੜਕੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ