Tue, Nov 26, 2024
Whatsapp

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਮਿਲੀ ਰਾਹਤ

Reported by:  PTC News Desk  Edited by:  Ravinder Singh -- April 28th 2022 12:07 PM -- Updated: April 28th 2022 03:27 PM
ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਮਿਲੀ ਰਾਹਤ

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ : ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਕੋਠੀ ਦੀ ਖ਼ਰੀਦੋ-ਫਰੋਖਤ ਮਾਮਲੇ ਵਿੱਚ ਹਾਈ ਕੋਰਟ ਤੋਂ ਅੰਤ੍ਰਿਮ ਜ਼ਮਾਨਤ ਮਿਲ ਗਈ ਹੈ। ਪਿਛਲੇ ਦਿਨ ਮੋਹਾਲੀ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਸੁਮੇਧ ਸੈਣੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ। ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਮਿਲੀ ਰਾਹਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਕੋਠੀ ਦੀ ਖਰੀਦ ਦੇ ਪੁਰਾਣੇ ਕੇਸ ਵਿੱਚ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਪਿਛਲੇ ਦਿਨੀਂ ਮੁਹਾਲੀ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਸਾਬਕਾ ਡੀਜੀਪੀ ਨੇ ਹਾਈ ਕੋਰਟ ਵਿੱਚ ਮੁਹਾਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਪਿਛਲੇ ਸਾਲ 18 ਅਗਸਤ ਨੂੰ ਸਾਬਕਾ ਡੀਜੀਪੀ ਰਾਤ ਨੂੰ ਕਰੀਬ 8 ਵਜੇ ਜਾਂਚ ਵਿੱਚ ਸ਼ਾਮਲ ਹੋਣ ਆਏ ਸੀ। ਵਿਜੀਲੈਂਸ ਨੇ ਡਬਲਿੳਡਬਲਿਊਆਈਸੀਐੱਸ ਦੇ ਡਾਇਰੈਕਟਰ ਦਵਿੰਦਰ ਸਿੰਘ ਸੰਧੂ ਖ਼ਿਲਾਫ਼ 17 ਸਤੰਬਰ 2020 ਨੂੰ ਧਾਰਾ 409, 420, 465, 467, 468, 471, 120-ਬੀ ਆਈਪੀਸੀ ਅਤੇ 7 (ਏ) (ਬੀ) (ਸੀ) ਅਤੇ 7-ਏ, 13 (1) ਰ/ਵ 13(2) ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਦਰਜ ਰੀਅਲ ਅਸਟੇਟ ਨਾਲ ਜੁੜੇ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰੀ ਪਾ ਲਈ ਸੀ ਪਰ ਬਾਅਦ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ। ਦੇਸ਼ ਦੀ ਸਿਖਰਲੀ ਅਦਾਲਤ ਦੇ ਨਿੱਜੀ ਦਖ਼ਲ ਤੋਂ ਬਾਅਦ ਵਿਜੀਲੈਂਸ ਅਤੇ ਪੁਲੀਸ ਨੇ ਸੈਣੀ ਵਿਰੁੱਧ ਚੱਲ ਰਹੇ ਪੁਰਾਣੇ ਕੇਸਾਂ ਦੀਆਂ ਫਾਈਲਾਂ ਤੋਂ ਮਿੱਟੀ ਝਾੜਨੀ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਸਾਬਕਾ ਡੀਜੀਪੀ ਨੇ ਪੁਰਾਣੇ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਅਦਾਲਤ ਦਾ ਬੂਹਾ ਖੜਕਾਇਆ ਗਿਆ ਸੀ। ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਮਿਲੀ ਰਾਹਤਕੁਝ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਨੂੰ ਅਦਾਲਤਾਂ ਵੱਲੋਂ ਵੱਡੀਆਂ ਰਾਹਤਾਂ ਦੇਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸਾਰੇ ਮਾਮਲਿਆਂ ਨੂੰ ਮੁੜ ਵਾਚਣ ਲਈ ਕਿਹਾ ਸੀ। ਸੇਵਾਮੁਕਤ ਪੁਲੀਸ ਅਧਿਕਾਰੀ ਨੇ ਮੁੜ ਆਪਣੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਮੁਹਾਲੀ ਅਦਾਲਤ ਵਿੱਚ ਪਿਛਲੇ ਦਿਨੀਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਮਿਲੀ ਰਾਹਤਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐੱਸ ਰਾਏ ਦੀ ਅਦਾਲਤ ਵਿੱਚ ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਸਾਬਕਾ ਡੀਜੀਪੀ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਸੀ ਕਿ ਕੋਠੀ ਦੀ ਖ਼ਰੀਦੋ-ਫਰੋਖ਼ਤ ਮਾਮਲੇ ਵਿੱਚ ਸੈਣੀ ਨੇ ਪੁਲਿਸ ਨੂੰ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਗਏ ਸਨ ਜਦਕਿ ਬਚਾਅ ਪੱਖ ਦੇ ਵਕੀਲਾਂ ਨੇ ਚੰਡੀਗੜ੍ਹ ਵਾਲੀ ਚਰਚਿਤ ਕੋਠੀ ਦੀ ਖ਼ਰੀਦ ਸਬੰਧੀ ਕੁਝ ਅਹਿਮ ਦਸਤਾਵੇਜ਼ ਅਦਾਲਤ ਵਿੱਚ ਸੌਂਪੇ ਸਨ। ਦੋਵਾਂ ਧਿਰਾਂ ਦੀ ਬਹਿਸ ਸੁਣਨ ਮਗਰੋਂ ਅਦਾਲਤ ਨੇ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਇਹ ਵੀ ਪੜ੍ਹੋ : ਪੂਰੇ ਪੰਜਾਬ 'ਚ ਲੱਗਣਗੇ ਬਿਜਲੀ ਦੇ ਕੱਟ, ਪਾਵਰਕਾਮ ਦੇ ਹੱਥ ਹੋਏ ਖੜ੍ਹੇ


Top News view more...

Latest News view more...

PTC NETWORK