ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਨਹੀਂ ਮਿਲੀ ਜ਼ਮਾਨਤ
ਚੰਡੀਗੜ੍ਹ : ਅਨਾਜ ਢੋਆ-ਢੁਆਈ ਘੁਟਾਲੇ 'ਚ ਸਾਬਕਾ ਮੰਤਰੀ ਆਸ਼ੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਇਸ ਮਾਮਲੇ 'ਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਸਾਬਕਾ ਮੰਤਰੀ ਆਸ਼ੂ ਇਸ ਸਮੇਂ ਕਰੋੜਾਂ ਦੇ ਅਨਾਜ ਲਿਫਟਿੰਗ ਘੁਟਾਲੇ ਦੇ ਇਲਜ਼ਾਮ 'ਚ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਵਿਜੀਲੈਂਸ ਵੱਲੋਂ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਤੇ ਕਾਂਗਰਸੀ ਕੌਂਸਲਰ ਗਗਨਦੀਪ ਸਿੰਘ ਸੰਨੀ ਭੱਲਾ ਨੂੰ 12 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। 13 ਅਕਤੂਬਰ ਨੂੰ ਉਸ ਨੂੰ ਡਿਊਟੀ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ। ਹਾਲਾਂਕਿ ਬਾਅਦ 'ਚ ਸੰਨੀ ਭੱਲਾ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਘੁਟਾਲੇ ਮਾਮਲੇ 'ਚ ਹੁਣ ਤਕ ਠੇਕੇਦਾਰ ਤੇਲੂ ਰਾਮ ਤੇ ਸਾਬਕਾ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਸ਼ੂ ਤੇ ਤੇਲੂ ਰਾਮ ਜੇਲ੍ਹ ਵਿਚ ਹਨ। ਉੱਥੇ ਹੀ ਬਰਖ਼ਾਸਤ ਡਿਪਟੀ ਡਾਇਰੈਕਟਰ ਆਰਕੇ ਸਿੰਗਲਾ, ਸਾਬਕਾ ਮੰਤਰੀ ਆਸ਼ੂ ਦੇ ਕਥਿਤ ਪੀਏ ਮੀਨੂੰ ਪੰਕਜ ਮਲਹੋਤਰਾ, ਇੰਦਰਜੀਤ ਸਿੰਘ ਇੰਦੀ ਸਮੇਤ 14 ਮੁਲਜ਼ਮ ਅਜੇ ਵੀ ਵਿਜੀਲੈਂਸ ਦੇ ਹੱਥ ਨਹੀਂ ਆਏ ਹਨ। ਇਹ ਵੀ ਪੜ੍ਹੋ:ਹਰਸਿਮਰਤ ਕੌਰ ਬਾਦਲ ਨੇ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ -PTC News