ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸ਼ਾਂਤ ਨਹੀਂ ਰਹੇ
ਮੋਗਾ: ਰਿਜ਼ਰਵ ਹਲਕਾ ਨਿਹਾਲ ਸਿੰਘ ਵਾਲਾ ਤੋਂ ਰਹਿ ਚੁੱਕੇ ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸ਼ਾਂਤ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਕਰੀਬ 70 ਵਰ੍ਹਿਆਂ ਦੇ ਸਨ। ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਰਹੇ ਅਜੀਤ ਸਿੰਘ ਸ਼ਾਂਤ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ। ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ 2007 ਤੋਂ 2012 ਤੱਕ ਕਾਂਗਰਸ ਪਾਰਟੀ ਵਿੱਚ ਰਹਿ ਕੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਬਣੇ ਸੀ।
ਤੁਹਾਨੂੰ ਦੱਸ ਦਈਏ ਕਿ ਅਜੀਤ ਸਿੰਘ ਸ਼ਾਂਤ ਵੱਲੋਂ 2022 ਦੇ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਿਲ ਹੋਏ ਸੀ । ਅਜੀਤ ਸਿੰਘ ਸ਼ਾਂਤ ਦੇ ਪਿਤਾ ਗੁਰਦੇਵ ਸਿੰਘ ਵੀ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ।
ਉਨ੍ਹਾਂ ਦੇ ਸਪੁੱਤਰ ਰਾਜੂ ਸ਼ਾਂਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਅਜੀਤ ਸਿੰਘ ਸ਼ਾਂਤ ਜੀ ਨੂੰ ਅੱਜ ਸਵੇਰੇ ਛਾਤੀ ਵਿਚ ਦਰਦ ਮਹਿਸੂਸ ਹੋਇਆ, ਜਿਨ੍ਹਾਂ ਨੂੰ ਤੁਰੰਤ ਮੈਡੀਕਲ ਇਲਾਜ ਲਈ ਦੀਪ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਲਿਜਾਇਆ ਗਿਆ। ਜਿੱਥੇ ਉਨ੍ਹਾਂ ਆਪਣਾ ਆਖ਼ਰੀ ਸਾਹ ਲਿਆ।
ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਮਾਸਟਰ ਅਜੀਤ ਸ਼ਾਂਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀਆਂ ਚੋਂ ਇਕ ਸਨ ਅਤੇ ਸੰਨ 2007 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ ਸੀ।
ਇਹ ਵੀ ਪੜ੍ਹੋ:ਖੇਤ ਮਜਦੂਰਾਂ ਤੇ ਲੰਬੀ ਪੁਲਿਸ ਵੱਲੋ ਲਾਠੀਚਾਰਜ, ਕਈ ਕਿਸਾਨ ਹੋਏ ਜ਼ਖਮੀ