ਸਾਬਕਾ ਕੇਂਦਰੀ ਮੰਤਰੀ ਅਤੇ BJP ਲੀਡਰ ਦਾ ਕੋਰੋਨਾ ਕਾਰਨ ਦੇਹਾਂਤ ,ਵਾਜਪਈ ਸਰਕਾਰ 'ਚ ਰਹੇ ਸੀ ਮੰਤਰੀ
ਨਵੀਂ ਦਿੱਲੀ : ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਦਿਲੀਪ ਗਾਂਧੀ ਦਾ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੋਰੋਨਾ ਨਾਲ ਦੇਹਾਂਤ ਹੋ ਗਿਆ ਹੈ। ਦਿਲੀਪ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਦਿੱਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਇਸ ਦੇ ਇਲਾਵਾ ਉਨ੍ਹਾਂ ਦਾ ਕਈ ਹੋਰ ਬਿਮਾਰੀਆਂ ਦਾ ਇਲਾਜ ਵੀ ਚੱਲ ਰਿਹਾ ਸੀ।
ਪੜ੍ਹੋ ਹੋਰ ਖ਼ਬਰਾਂ : ਮਹਿਲਾਵਾਂ ਹੁਣ 24 ਵੇਂ ਹਫ਼ਤੇ ਵਿੱਚ ਕਰ ਸਕਣਗੀਆਂ ਗਰਭਪਾਤ , ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਹੋਇਆ ਬਿੱਲ
[caption id="attachment_482143" align="aligncenter" width="259"]
ਸਾਬਕਾ ਕੇਂਦਰੀ ਮੰਤਰੀ ਅਤੇ BJP ਲੀਡਰ ਦਾ ਕੋਰੋਨਾ ਕਾਰਨ ਦੇਹਾਂਤ ,ਵਾਜਪਈ ਸਰਕਾਰ 'ਚ ਰਹੇ ਸੀ ਮੰਤਰੀ[/caption]
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਆਗੂ ਦਿਲੀਪ ਗਾਂਧੀ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ ਤੇ ਉਨ੍ਹਾਂ ਦੇ ਪਰਿਵਾਰ ਤੇ ਸਮਰਥਕਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਪ੍ਰਧਾਨ ਮੰਤਰੀ ਨੇ ਟਵੀਟ 'ਚ ਲਿਖਿਆ, 'ਉਨ੍ਹਾਂ ਮਹਾਰਾਸ਼ਟਰ 'ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕਾਫੀ ਯਤਨ ਕੀਤੇ। ਹਾਲ ਹੀ 'ਚ ਕੋਵਿਡ ਇਨਫੈਕਟਿਡ ਹੋਣ ਦਾ ਪਤਾ ਚੱਲਿਆ ਸੀ ਤੇ ਇਸ ਦੇ ਲਈ ਉਨ੍ਹਾਂ ਦਾ ਇਲਾਜ ਜਾਰੀ ਸੀ।
[caption id="attachment_482141" align="aligncenter" width="420"]
ਸਾਬਕਾ ਕੇਂਦਰੀ ਮੰਤਰੀ ਅਤੇ BJP ਲੀਡਰ ਦਾ ਕੋਰੋਨਾ ਕਾਰਨ ਦੇਹਾਂਤ ,ਵਾਜਪਈ ਸਰਕਾਰ 'ਚ ਰਹੇ ਸੀ ਮੰਤਰੀ[/caption]
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਕੇ ਮਰਹੂਮ ਆਗੂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਲਿਖਿਆ, 'ਕੇਂਦਰੀ ਮੰਤਰੀ ਤੇ ਪਾਰਟੀ ਦੇ ਸੀਨੀਅਰ ਆਗੂ ਦਿਲੀਪ ਗਾਂਧੀ ਜੀ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਮਿਲੀ ਹੈ। ਦਿਲੀਪ ਜੀ ਦਾ ਪੂਰਾ ਜੀਵਨ ਜਨਤਾ ਦੀ ਸੇਵਾ ਤੇ ਸੰਗਠਨ ਦੇ ਕੰਮਾਂ ਨੂੰ ਸਮਰਪਿਤ ਰਿਹਾ। ਈਸ਼ਵਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਦਰਦ ਸਹਿਣ ਦੀ ਤਾਕਤ ਦੇਵੇ। ਓਮ ਸ਼ਾਂਤੀ ਸ਼ਾਂਤੀ ਸ਼ਾਂਤੀ।'
[caption id="attachment_482137" align="aligncenter" width="615"]
ਸਾਬਕਾ ਕੇਂਦਰੀ ਮੰਤਰੀ ਅਤੇ BJP ਲੀਡਰ ਦਾ ਕੋਰੋਨਾ ਕਾਰਨ ਦੇਹਾਂਤ ,ਵਾਜਪਈ ਸਰਕਾਰ 'ਚ ਰਹੇ ਸੀ ਮੰਤਰੀ[/caption]
ਪੜ੍ਹੋ ਹੋਰ ਖ਼ਬਰਾਂ : ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ , ਫੇਸਬੁੱਕ 'ਤੇ ਪੋਸਟ ਪਾ ਕੇ ਖ਼ੁਦ ਦਿੱਤੀ ਜਾਣਕਾਰੀ
ਦੱਸ ਦਈਏ ਕਿ ਦਿਲੀਪ ਗਾਂਧੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਬਾਜਪਾਈ ਦੀ ਸਰਕਾਰ ਵਿਚ ਮੰਤਰੀ ਰਹਿ ਚੁੱਕੇ ਹਨ। ਭਾਜਪਾ ਨੇਤਾ ਦਿਲੀਪ ਗਾਂਧੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ 80 ਦੇ ਦਹਾਕੇ 'ਚ ਕੀਤੀ ਸੀ। ਭਾਜਪਾ ਨੇਤਾ ਨੇ ਮਹਾਰਾਸ਼ਟਰ ਦੇ ਅਹਿਮਦਨਗਰ ਸੀਟ ਤੋਂ1999 ਤੋਂ ਲੈ ਕੇ ਤਿੰਨ ਵਾਰ ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕੀਤੀ ਸੀ।ਉਨ੍ਹਾਂ ਨੂੰ 2019 ਦੀਆਂ ਆਮ ਚੋਣਾਂ ਵਿੱਚ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।
-PTCNews