ਅਫਗਾਨਿਸਤਾਨ 'ਚੋਂ ਚਾਰ ਜਹਾਜ਼ਾਂ ਰਾਹੀਂ ਕੱਢੇ ਨਾਗਰਿਕ, ਹੁਣ ਤੱਕ 392 ਲੋਕਾਂ ਨੂੰ ਕੀਤਾ ਏਅਰਲਿਫਟ
ਨਵੀਂ ਦਿੱਲੀ: ਅਫਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ 'ਤੇ ਤਾਲਿਬਾਨ ਦੇ ਕੰਟਰੋਲ ਮਗਰੋਂ ਹਫੜਾ-ਦਫੜੀ ਦਾ ਮਾਹੌਲ ਹੈ। ਇਸ ਦੇ ਨਾਲ ਹੀ ਅਫਗਾਨਿਸਤਾਨ ਦੀ ਧਰਤੀ 'ਤੇ ਫਸੇ ਭਾਰਤੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਨੂੰ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਕਾਰ ਭਾਰਤ ਵੱਲੋਂ ਅਫ਼ਗ਼ਾਨਿਸਤਾਨ ਵਿੱਚੋਂ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ਜਾਰੀ ਹੈ। ਬੀਤੇ ਤੱਕ ਭਾਰਤ ਨੇ ਅਫਗਾਨਿਸਤਾਨ ਤੋਂ 392 ਲੋਕਾਂ ਨੂੰ ਏਅਰਲਿਫਟ ਕੀਤਾ। ਇਸ ਵਿੱਚ ਦੋ ਅਫਗਾਨ ਸੰਸਦ ਮੈਂਬਰ ਵੀ ਸ਼ਾਮਲ ਸਨ। ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਫੜੇ ਜਾਣ ਦੇ ਬਾਅਦ ਤੋਂ, ਦੁਨੀਆ ਦੇ ਸਾਰੇ ਦੇਸ਼ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢ ਰਹੇ ਹਨ।
ਇੱਥੇ ਪੜ੍ਹੋ ਹੋਰ ਖ਼ਬਰਾਂ: ਅਫ਼ਗਾਨ ਹਿੰਦੂ ਅਤੇ ਸਿੱਖਾਂ ਵੱਲੋਂ ਕਾਬੁਲ ਤੋਂ ਭਾਰਤ ਲਿਆਂਦੇ ਜਾ ਰਹੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ
ਇਸ ਦੇ ਨਾਲ ਹੀ ਭਾਰਤ ਅੱਜ ਚਾਰ ਵੱਖੋ ਵੱਖਰੀਆਂ ਉਡਾਣਾਂ ਰਾਹੀਂ ਕਤਰ ਦੀ ਰਾਜਧਾਨੀ ਦੋਹਾ ਤੋਂ ਆਪਣੇ 146 ਨਾਗਰਿਕਾਂ ਨੂੰ ਵਾਪਸ ਲੈ ਆਇਆ ਹੈ। ਨਾਟੋ ਤੇ ਅਮਰੀਕੀ ਜਹਾਜ਼ ਰਾਹੀਂ ਇਨ੍ਹਾਂ ਭਾਰਤੀਆਂ ਨੂੰ ਕੁਝ ਦਿਨ ਪਹਿਲਾਂ ਕਾਬੁਲ ਤੋਂ ਦੋਹਾ ਲਿਆਂਦਾ ਗਿਆ ਸੀ। ਦੋਹਾ ਰਸਤੇ ਵਤਨ ਪੁੱਜੇ ਭਾਰਤੀ ਨਾਗਰਿਕਾਂ ਦਾ ਇਹ ਦੂਜਾ ਬੈਚ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਵਿਸ਼ੇਸ਼ ਉਡਾਣ ਰਾਹੀਂ 135 ਭਾਰਤੀਆਂ ਨੂੰ ਦੋਹਾ ਤੋਂ ਨਵੀਂ ਦਿੱਲੀ ਲਿਆਂਦਾ ਗਿਆ ਸੀ।
ਦੋਹਾ ਤੋਂ ਭਾਰਤ ਪੁੱਜੀ ਵਿਸਤਾਰਾ ਦੀ ਉਡਾਣ ਵਿੱਚ 104, ਕਤਰ ਏਅਰਵੇਜ਼ ਦੀ ਉਡਾਣ ਵਿੱਚ 30 ਜਦੋਂਕਿ ਇੰਡੀਗੋ ਦੀ ਉਡਾਣ ਵਿਚ 11 ਭਾਰਤੀ ਨਾਗਰਿਕ ਸਵਾਰ ਸਨ। ਦੂਜੇ ਪਾਸੇ ਤਾਲਿਬਾਨ ਨੇ ਅਮਰੀਕਾ ਨੂੰ ਸਿੱਧੀ ਧਮਕੀ ਦਿੱਤੀ ਹੈ। ਤਾਲਿਬਾਨ ਨੇ ਕਿਹਾ ਹੈ ਕਿ ਜੇ ਬਾਇਡੇਨ ਸਰਕਾਰ ਅਫ਼ਗ਼ਾਨਿਸਤਾਨ ਤੋਂ ਆਪਣੀਆਂ ਫੌਜਾਂ ਵਾਪਸ ਨਹੀਂ ਸੱਦਦੀ, ਤਾਂ ਇਸ ਦੇ ਭਿਆਨਕ ਨਤੀਜੇ ਨਿਕਲਣਗੇ।
ਪੜ੍ਹੋ ਹੋਰ ਖ਼ਬਰਾਂ : ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਇਨ੍ਹਾਂ ਸ਼ਰਤਾਂ ਤਹਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਉਣ ਦੀ ਦਿੱਤੀ ਇਜਾਜ਼ਤ
ਇਕ ਏਜੇਂਸੀ ਦੇ ਮੁਤਾਬਿਕ ਐਤਵਾਰ ਸਵੇਰੇ 168 ਲੋਕ ਭਾਰਤੀ ਹਵਾਈ ਸੈਨਾ ਦੇ ਸੀ -17 ਜਹਾਜ਼ ਵਿੱਚ ਕਾਬੁਲ ਤੋਂ ਦਿੱਲੀ ਦੇ ਨੇੜੇ ਹਿੰਡਨ ਏਅਰਬੇਸ ਪਹੁੰਚੇ ਸਨ। ਇਸ ਵਿੱਚ 107 ਭਾਰਤੀ ਅਤੇ 23 ਅਫਗਾਨੀ ਸਿੱਖ ਅਤੇ ਹਿੰਦੂ ਸ਼ਾਮਲ ਸਨ। ਇਸ ਦੇ ਨਾਲ ਹੀ ਕਾਬੁਲ ਹਵਾਈ ਅੱਡੇ 'ਤੇ ਤਾਲਿਬਾਨ ਦੇ ਫੜੇ ਜਾਣ ਤੋਂ ਬਾਅਦ ਹਲਚਲ ਮਚ ਗਈ ਹੈ। ਇਸ ਦੇ ਨਾਲ ਹੀ 87 ਭਾਰਤੀਆਂ ਅਤੇ 2 ਨੇਪਾਲੀ ਨਾਗਰਿਕਾਂ ਨੂੰ ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਰਾਹੀਂ ਭਾਰਤ ਲਿਆਂਦਾ ਗਿਆ। ਉਨ੍ਹਾਂ ਨੂੰ ਤਜ਼ਾਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ਤੋਂ ਏਅਰਲਿਫਟ ਕੀਤਾ ਗਿਆ ਸੀ।
-PTCNews