ਭਿਆਨਕ ਸੜਕ ਹਾਦਸੇ 'ਚ ਦੋ ਔਰਤਾਂ ਸਣੇ ਚਾਰ ਦੀ ਮੌਤ
ਹਰੀਕੇ ਪੱਤਣ : ਕੌਮੀ ਸ਼ਾਹ ਮਾਰਗ 54 ਉਤੇ ਅਣ-ਅਧਿਕਾਰਿਤ ਤੌਰ 'ਤੇ ਡਿਵਾਈਡਰ ਕੱਟ ਕੇ ਬਣਾਏ ਰਸਤੇ ਤੋਂ ਲੰਘ ਰਹੇ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਦੋ ਕਾਰਾਂ ਦੀ ਭਿਆਨਕ ਟੱਕਰ ਹੋ ਗਈ ਜਿਸ 'ਚ ਚਾਰ ਕਾਰ ਸਵਾਰਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਦੋ ਔਰਤਾਂ ਵੀ ਸ਼ਾਮਲ ਸਨ। ਮੌਕੇ 'ਤੇ ਪਹੁੰਚੇ ਥਾਣੇਦਾਰ ਸਤਨਾਮ ਸਿੰਘ ਥਾਣੇਦਾਰ ਕੁਲਵੰਤ ਸਿੰਘ ਨੇ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਲਾਸ਼ਾਂ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤੀਆਂ ਗਈਆਂ ਹਨ। ਦੋਵੇਂ ਕਾਰਾਂ ਦੇ ਚਾਲਕ ਗੰਭੀਰ ਜ਼ਖ਼ਮੀ ਹੋਏ ਜਿਨ੍ਹਾਂ ਨੂੰ ਮੁਢਲੀ ਸਹਾਇਤਾ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਥਾਣਾ ਮੁਖੀ ਹਰਜੀਤ ਸਿੰਘ ਦਾ ਕਹਿਣਾ ਹੈ ਕਿ ਕਾਰਾਂ ਦੇ ਨੰਬਰ ਤੋਂ ਪੜਤਾਲ ਕਰਕੇ ਵਾਰਸਾਂ ਤਕ ਪਹੁੰਚਣ ਦੀ ਕੋਸ਼ਿਸ਼ ਜਾਰੀ ਹੈ। ਜਾਣਕਾਰੀ ਅਨੁਸਾਰ ਬਾਬੜ ਸਾਹਿਬ ਤੋਂ ਆਉਂਦੀ ਸਵਿੱਫਟ ਗੱਡੀ ਦੀ ਦੂਜੀ ਕਾਰ ਨਾਲ ਟੱਕਰ ਹੋ ਗਈ। ਕਾਰ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਸਮੇਂ ਪਲਟ ਕੇ ਦੂਜੇ ਪਾਸੇ ਚਲੀ ਗਈ। ਇਸ ਕਾਰਨ ਹਾਦਸੇ ਵਿੱਚ ਦੋ ਕਾਰਾਂ ਵਿੱਚ ਸਵਾਰ ਦੋ-ਦੋ ਜਣਿਆਂ ਦੀ ਮੌਤ ਹੋ ਗਈ। ਜ਼ਖ਼ਮੀ ਡਰਾਈਵਰਾਂ ਨੇ ਇਲਾਜ ਲਈ ਹਸਪਤਾਲ ਦਾਖ਼ਲ ਕਰ ਦਿੱਤਾ ਗਿਆ ਹੈ। ਹਸਪਤਾਲ ਵਿੱਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਪੁੱਜ ਚੁੱਕੇ ਹਨ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰੋਜ਼ਾਨਾ ਸੜਕੀ ਹਾਦਸੇ ਕੀਮਤੀ ਜਾਨਾਂ ਨਿਗਲ ਰਹੇ ਹਨ। ਇਸ ਕਾਰਨ ਕਈ ਘਰਾਂ ਦੇ ਰੋਜ਼ਾਨਾ ਚਿਰਾਗ ਬੁੱਝ ਰਹੇ ਹਨ। ਸਰਕਾਰ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰ ਰਹੀਆਂ ਹਨ। ਇਸ ਦੇ ਬਾਵਜੂਦ ਭਿਆਨਕ ਹਾਦਸੇ ਵਾਪਰ ਰਹੇ ਹਨ। ਇਹ ਵੀ ਪੜ੍ਹੋ : ਦੇਸ਼ ਦੇ ਕਈ ਸੂਬਿਆਂ 'ਚ ਮੀਂਹ ਦੀ ਚਿਤਾਵਨੀ, ਪੰਜਾਬ 'ਚ ਵੀ ਰਾਹਤ ਦੀ ਪੇਸ਼ੀਨਗੋਈ