ਪਟਿਆਲਾ 'ਚ ਫਰੰਟ ਲਾਈਨ ਵਾਰੀਅਰ ਡਾ. ਰਾਜਨ ਦੀ ਕੋਰੋਨਾ ਕਾਰਨ ਹੋਈ ਮੌਤ
ਪਟਿਆਲਾ : ਪਟਿਆਲਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਟਿਆਲਾ ਦੇ ਮੈਡੀਕਲ ਕਾਲਜ ਵਿਖੇ ਸਰਜਰੀ ਵਿਭਾਗ ਦੇ ਸੀਨੀਅਰ ਰੇਜ਼ੀਡੈਂਟ ਡਾ. ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।
ਪੜ੍ਹੋ ਹੋਰ ਖ਼ਬਰਾਂ : ਬਰਗਾੜੀ ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ 6 ਮੁਲਜ਼ਮਾਂ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ
[caption id="attachment_498319" align="aligncenter" width="300"]
ਪਟਿਆਲਾ 'ਚ ਫਰੰਟ ਲਾਈਨ ਵਾਰੀਅਰ ਡਾ. ਰਾਜਨ ਦੀ ਕੋਰੋਨਾ ਕਾਰਨ ਹੋਈ ਮੌਤ[/caption]
ਡਾ. ਰਾਜਨ ਕਰੀਬ ਇਕ ਮਹੀਨੇ ਤੋਂ ਬਿਮਾਰ ਸਨ ਤੇ ਰਾਜਿੰਦਰਾ ਹਸਪਤਾਲ ਵਿਚ ਇਲਾਜ ਅਧੀਨ ਸਨ। ਜਿੱਥੇ ਇਸ ਨੂੰ ਇੰਟੈਨਸਵ ਕੇਅਰ ਯੂਨਿਟ ਦੌਰਾਨ ਅੱਜ ਸਵੇਰੇ ਮੌਤ ਹੋ ਗਈ।
[caption id="attachment_498320" align="aligncenter" width="300"]
ਪਟਿਆਲਾ 'ਚ ਫਰੰਟ ਲਾਈਨ ਵਾਰੀਅਰ ਡਾ. ਰਾਜਨ ਦੀ ਕੋਰੋਨਾ ਕਾਰਨ ਹੋਈ ਮੌਤ[/caption]
ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਦੱਸਿਆ ਕਿ ਕੋਵਿਡ ਕਾਰਨ ਡਾਕਟਰ ਰਾਜਨ ਦੇ ਫੇਫੜੇ ਖਰਾਬ ਹੋ ਗਏ ਸਨ। ਡਾਕਟਰ ਰਾਜਨ 37 ਵਰ੍ਹਿਆਂ ਦੇ ਸਨ।
[caption id="attachment_498318" align="aligncenter" width="276"]
ਪਟਿਆਲਾ 'ਚ ਫਰੰਟ ਲਾਈਨ ਵਾਰੀਅਰ ਡਾ. ਰਾਜਨ ਦੀ ਕੋਰੋਨਾ ਕਾਰਨ ਹੋਈ ਮੌਤ[/caption]
ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨਿਆ ਗਿਆ 8ਵੀਂ ਤੇ 10ਵੀਂ ਜਮਾਤ ਦਾ ਨਤੀਜਾ
ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਸਥਾਨਕ ਕੋਲੰਬੀਆ ਏਸ਼ੀਆ ਹਸਪਤਾਲ ਵਿਚ ਲੈ ਕੇ ਜਾਣ ਦਾ ਫ਼ੈਸਲਾ ਕੀਤਾ ਸੀ। 37 ਸਾਲਾ ਡਾ. ਰਾਜਨ ਪੀਐੈੱਸਐੈੱਮਐੈੱਸ ਸਨ ਅਤੇ ਉਹ ਨਵਾਂਸ਼ਹਿਰ ਦੇ ਬੰਗਾ ਨਾਲ ਸਬੰਧਤ ਸਨ।
-PTCNews