Wed, Nov 13, 2024
Whatsapp

ਗੈਂਗਸਟਰ ਦੀਪਕ ਟੀਨੂੰ ਫਰਾਰ: CIA ਸਟਾਫ ਦੇ ਇੰਚਾਰਜ ਨੂੰ ਕੀਤਾ ਮੁਅੱਤਲ

Reported by:  PTC News Desk  Edited by:  Pardeep Singh -- October 02nd 2022 06:28 PM
ਗੈਂਗਸਟਰ ਦੀਪਕ ਟੀਨੂੰ ਫਰਾਰ: CIA ਸਟਾਫ ਦੇ ਇੰਚਾਰਜ ਨੂੰ ਕੀਤਾ ਮੁਅੱਤਲ

ਗੈਂਗਸਟਰ ਦੀਪਕ ਟੀਨੂੰ ਫਰਾਰ: CIA ਸਟਾਫ ਦੇ ਇੰਚਾਰਜ ਨੂੰ ਕੀਤਾ ਮੁਅੱਤਲ

ਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਗ੍ਰਿਫ਼ਤਾਰ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਉਹ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਰਾਤ ਤਿੰਨ ਵਜੇ ਫਰਾਰ ਹੋਇਆ ਹੈ। ਦੀਪਕ ਨੂੰ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ।  ਮਾਮਲੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੱਡੀ ਕਾਰਵਾਈ ਕੀਤੀ ਹੈ।

ਸੀਆਈਏ ਸਟਾਫ ਦੇ ਇੰਚਾਰਜ ਨੂੰ ਮੁਅੱਤਲ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਟਵਿੱਟਰ ਉੱਤੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਦੀਪਕ ਟੀਨੂੰ ਦੇ ਹਿਰਾਸਤ ਚੋਂ ਫਰਾਰ ਹੋਣ ਅਤੇ ਅਣਗਹਿਲੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕੀਤਾ ਗਈ ਹੈ।


ਉਨ੍ਹਾਂ ਨੇ ਕਿਹਾ ਕਿ ਸੀਆਈਏ ਦੇ ਇੰਚਾਰਜ ਨੂੰ ਮੁਅੱਤਲ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਟਵੀਟ ਵਿੱਚ ਲਿਖਿਆ ਹੈ ਕਿ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਟੀਮਾਂ ਨੇ ਮੁਸਤੈਦੀ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਮੁੜ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਟਵੀਟ ਕਰ ਦੱਸਿਆ ਗਿਆ ਹੈ ਕਿ ਅਣਗਹਿਲੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ 222,224,225 A,120-B ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸੀਆਈਏ ਇੰਚਾਰਜ ਦੇ ਖਿਲਾਫ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਹ ਵੀ ਪੜ੍ਹੋ:ਪੰਜਾਬ ਪੁਲਿਸ ਨੇ ਅੰਤਰ-ਰਾਜੀ ਡਰੱਗ ਗਿਰੋਹ ਦਾ ਕੀਤਾ ਪਰਦਾਫਾਸ਼ -PTC News  

Top News view more...

Latest News view more...

PTC NETWORK