ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਗੁਰਦਾਸਪੁਰ ਅਦਾਲਤ 'ਚ ਕੀਤਾ ਪੇਸ਼, ਚਾਰ ਦਿਨ ਦਾ ਪੁਲਿਸ ਨੂੰ ਮਿਲਿਆ ਰਿਮਾਂਡ
ਗੁਰਦਾਸਪੁਰ: ਸਿੱਧੂ ਮੂਸੇਵਾਲਾ ਹੱਤਿਆਕਾਂਡ ਵਿਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ 29 ਜਨਵਰੀ 2022 ਨੂੰ ਭਾਰਤ ਪਾਕਿਸਤਾਨ ਸੀਮਾ ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਉਪਰ ਪਾਕਿਸਤਾਨ ਦੀ ਤਰਫੋਂ ਫਾਇਰਿੰਗ ਹੋਈ ਸੀ ਅਤੇ ਇਕ ਬੀਐਸਐਫ ਜਵਾਨ ਜ਼ਖਮੀ ਹੋਇਆ ਸੀ ਇਸ ਮਾਮਲੇ ਵਿਚ ਪੁਲਿਸ ਨੇ ਉਸ ਸਮੇਂ 53 ਕਿਲੋ ਦੇ ਕਰੀਬ ਹੈਰੋਇਨ ਅਤੇ ਦੋ ਪਿਸਟਲ ਬਰਾਮਦ ਕੀਤੇ ਸਨ ਇਸ ਮਾਮਲੇ ਵਿਚ ਜੱਗੂ ਭਗਵਾਨਪੁਰੀਆ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਇਸ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 21 ਜੁਲਾਈ ਨੂੰ ਮਾਣਯੋਗ ਅਦਾਲਤ ਨੇ ਕਲਾਨੌਰ ਪੁਲਸ ਨੂੰ 6 ਦਿਨ ਦਾ ਰਿਮਾਂਡ ਦਿੱਤਾ ਸੀ ਅਤੇ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਗੁਰਦਾਸਪੁਰ ਅਦਾਲਤ ਵਿੱਚ ਜੱਗੂ ਨੂੰ ਫਿਰ ਤੋਂ ਪੇਸ਼ ਕੀਤਾ ਗਿਆ ਅਤੇ ਕਲਾਨੌਰ ਪੁਲਿਸ ਨੇ ਕਿਹਾ ਕਿ ਇਸ ਦੇ ਕੋਲੋਂ ਅਜੇ ਵੀ ਪੁੱਛ ਗਿੱਛ ਕਰਨੀ ਬਾਕੀ ਹੈ ਜਿਸ ਲਈ ਮਾਣਯੋਗ ਅਦਾਲਤ ਨੇ ਫਿਰ ਤੋਂ ਕਲਾਨੌਰ ਪੁਲਿਸ ਨੂੰ 4 ਦਿਨ ਦਾ ਰਿਮਾਂਡ ਦਿੱਤਾ ਹੈ। ਇਹ ਵੀ ਪੜ੍ਹੋ:ਜ਼ੈੱਡ ਪਲੱਸ ਸੁਰੱਖਿਆ ਲਈ ਕੇਜਰੀਵਾਲ ਬਣਿਆ ਪੰਜਾਬ 'ਆਪ' ਦਾ ਕਨਵੀਨਰ: ਸੁਖਪਾਲ ਖਹਿਰਾ -PTC News