ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿੱਲੀ ਹਾਈ ਕੋਰਟ ਦਾ ਕੀਤਾ ਰੁਖ
ਨਵੀਂ ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਵੱਲੋਂ ਜਾਅਲੀ ਮੁਕਾਬਲੇ ਦੇ ਡਰੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਲਾਰੈਂਸ ਬਿਸ਼ਨੋਈ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਵਕੀਲ ਅੱਜ ਦੁਪਹਿਰ 2 ਵਜੇ ਦਿੱਲੀ ਹਾਈ ਕੋਰਟ 'ਚ ਪਟੀਸ਼ਨ 'ਤੇ ਸੁਣਵਾਈ ਦੀ ਮੰਗ ਕਰਨਗੇ।ਵਕੀਲ ਅੱਜ ਦੁਪਹਿਰ 2 ਵਜੇ ਦਿੱਲੀ ਹਾਈ ਕੋਰਟ 'ਚ ਪਟੀਸ਼ਨ 'ਤੇ ਸੁਣਵਾਈ ਦੀ ਮੰਗ ਕਰਨਗੇ। ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ/ਦੂਜੇ ਰਾਜ ਦੀ ਪੁਲਿਸ ਨੂੰ ਨਾ ਦਿੱਤੀ ਜਾਵੇ। ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੱਲ੍ਹ ਬਿਸ਼ਨੋਈ ਨੇ ਐਨਆਈਏ ਕੋਰਟ ਵਿਚ ਪਟੀਸ਼ਨ ਪਾਈ ਗਈ ਸੀ। ਹਾਲਾਂਕਿ ਅਦਾਲਤ ਨੇ ਇਸ ਪਟੀਸ਼ਨ ਨੂੰ ਨਾਲ ਦੀ ਨਾਲ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦਾ ਡਰ ਹੈ। ਲਾਰੈਂਸ ਨੇ ਕਿਹਾ ਸੀ ਕਿ ਜੇ ਪੰਜਾਬ ਪੁਲਿਸ ਉਸ ਦੇ ਪ੍ਰੋਡਕਸ਼ਨ ਵਾਰੰਟ ਮੰਗਦੀ ਹੈ ਤਾਂ ਉਸ ਦਾ ਜਾਅਲੀ ਮੁਕਾਬਲਾ ਹੋ ਸਕਦਾ ਹੈ। ਜੇਕਰ ਉਸ ਨੂੰ ਵਾਰੰਟ ਉਤੇ ਲਿਆ ਜਾਂਦਾ ਹੈ ਤਾਂ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਜੇਕਰ ਪੁਲਿਸ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ। ਅਦਾਲਤ ਨੇ ਇਸ ਪਟੀਸ਼ਨ ਉਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਕਿ ਲਾਅ ਐਂਡ ਆਰਡਰ ਦਾ ਕੰਮ ਵੇਖਣਾ ਸੂਬੇ ਦੀ ਪੁਲਿਸ ਦਾ ਅਧਿਕਾਰ ਹੈ। ਹੁਣ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਦੇ ਜਾਅਲੀ ਮੁਕਾਬਲੇ ਦੇ ਡਰੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਲਾਰੈਂਸ ਬਿਸ਼ਨੋਈ ਨੇ ਐਨਆਈਏ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਸੀ ਪਰ ਅਦਾਲਤ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਹ ਵੀ ਪੜ੍ਹੋ : ਡੇਢ ਮਹੀਨਾ ਪਹਿਲਾਂ ਹੋਏ ਕਤਲ ਦੇ ਸੁਰਾਗ ਮਿਲੇ