ਰਾਣਾ ਕੰਦੋਵਾਲੀਆ ਕਤਲ ਕੇਸ 'ਚ ਕੋਰਟ ਨੇ ਅੰਮ੍ਰਿਤਸਰ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 11 ਜੁਲਾਈ ਤੱਕ ਦਿੱਤਾ ਰਿਮਾਂਡ
ਅੰਮ੍ਰਿਤਸਰ: ਰਾਣਾ ਕੰਦੋਵਾਲੀਆ ਕਤਲ ਮਾਮਲੇ ਦੇ ਵਿੱਚ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮਾਨਸਾ ਦੀ ਅਦਾਲਤ ਚੋਂ ਟ੍ਰਾਂਜ਼ਿਟ ਰਿਮਾਂਡ ਹਾਸਿਲ ਕੀਤਾ ਗਿਆ ਸੀ ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕਰਕੇ ਉਸ ਦਾ 8 ਦਿਨਾਂ ਦਾ ਪੁਲੀਸ ਰਿਮਾਂਡ ਹਾਸਿਲ ਕੀਤਾ ਗਿਆ ਸੀ ਅਤੇ ਅੱਜ ਉਹ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਦੁਬਾਰਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਜ਼ਿਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਪੁਲਿਸ ਨੂੰ ਫਿਰ 5 ਦਿਨ ਦਾ ਰਿਮਾਂਡ ਦਿੱਤਾ ਹੈ ਅਤੇ 11 ਜੁਲਾਈ ਤੱਕ ਰਿਮਾਂਡ ਉੱਤੇ ਰਹੇਗਾ। ਤੁਹਾਨੂੰ ਦੱਸ ਦੇਈਏ ਪੂਰੀ ਸਖਤ ਸੁਰੱਖਿਆ ਦੇ ਘੇਰੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਨੇ ਪੁਲਿਸ ਨੂੰ 5 ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦਿੱਤੀ ਹੈ। ਅੰਮ੍ਰਿਤਸਰ ਦੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਕੋਲੋਂ ਖਰੜ 'ਚ ਹੀ ਪੁੱਛਗਿਛ ਕੀਤੀ ਜਾਵੇਗੀ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਰਾਣਾ ਕੰਦੋਵਾਲੀਆ ਕਤਲ ਮਾਮਲੇ 'ਚ ਲਾਰੈਂਸ ਤੋਂ ਹੋਰ ਕਾਫੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਹ ਵੀ ਪੜ੍ਹੋ:ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਅੱਜ -PTC News