ਗੈਂਗਸਟਰ ਟੀਨੂੰ ਫਰਾਰ ਮਾਮਲਾ: ਅਦਾਲਤ ਨੇ CIA ਇੰਚਾਰਜ ਪ੍ਰਿਤਪਾਲ ਸਿੰਘ ਦਾ ਪੁਲਿਸ ਨੂੰ 5 ਦਿਨ ਦਾ ਦਿੱਤਾ ਰਿਮਾਂਡ
ਚੰਡੀਗੜ੍ਹ: ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿੱਚ ਅਦਾਲਤ ਨੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਦਾ ਪੁਲਿਸ ਨੂੰ 5 ਦਿਨ ਦਾ ਰਿਮਾਂਡ ਦਿੱਤਾ ਹੈ ਅਤੇ ਮੁੜ 12 ਅਕਤੂਬਰ ਨੂੰ ਪੇਸ਼ੀ ਹੋਵੇਗੀ।ਦੱਸ ਦੇਈਏ ਕਿ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਦੀਪਕ ਟੀਨੂੰ ਫਰਾਰ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਸੀ.ਆਈ.ਏ ਇੰਚਾਰਜ ਪ੍ਰਿਤਪਾਲ ਸਿੰਘ ਦੇ ਘਰੋਂ ਤਿੰਨ ਹਥਿਆਰ ਬਰਾਮਦ ਹੋਏ ਹਨ। ਪ੍ਰਿਤਪਾਲ ਸਿੰਘ ਦੇ ਘਰੋਂ 2 ਪਿਸਤੌਲ ਅਤੇ 1 ਰਿਵਾਲਵਰ ਮਿਲਿਆ ਹੈ, ਇਹ ਨਜਾਇਜ਼ ਹਥਿਆਰ ਹੈ। ਮਾਨਸਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਪੁਲੀਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਆਈਏ ਸਟਾਫ਼ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਕੋਰਟ ਨੇ ਪੁਲਿਸ ਨੂੰ 7 ਅਕਤੂਬਰ ਤੱਕ ਰਿਮਾਂਡ ਦਿੱਤਾ ਹੈ। ਉਸ ਤੋਂ ਬਾਅਦ ਅੱਜ ਮੁੜ ਪੇਸ਼ ਕੀਤਾ ਗਿਆ ਹੈ ਅਦਾਲਤ ਨੇ 5 ਦਿਨ ਦਾ ਰਿਮਾਡ ਦਿੱਤਾ ਹੈ। ਇਹ ਵੀ ਪੜ੍ਹੋ:ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਕੀਤਾ ਜਾਰੀ -PTC News