ਗੜ੍ਹਸ਼ੰਕਰ ਪੁਲਿਸ ਵੱਲੋਂ 22 ਗ੍ਰਾਮ ਹੈਰੋਇਨ ਸਮੇਤ 2 ਗ੍ਰਿਫ਼ਤਾਰ
ਹੁਸ਼ਿਆਰਪੁਰ : ਥਾਣਾ ਗੜ੍ਹਸ਼ੰਕਰ ਪੁਲਿਸ ਨੇ 22 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਤੇ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੜ੍ਹਸ਼ੰਕਰ ਦੇ ਐਸਐਚਓ ਕਰਨੈਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਐਸ.ਐਸ.ਪੀ ਹੁਸ਼ਿਆਰਪੁਰ ਵੱਲੋਂ ਨਸ਼ੇ ਦੇ ਤਸਕਰਾਂ ਖਿਲਾਫ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਐਸਆਈ ਕੁਲਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇੰਦਰਜੀਤ ਕੌਰ ਪਤਨੀ ਸਤਨਾਮ ਉਰਫ ਕਾਕਾ ਵਾਸੀ ਦੇਨੋਵਾਲ ਥਾਣਾ ਗੜਸ਼ੰਕਰ ਕੋਲੋਂ 07 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਇੰਦਰਜੀਤ ਕੌਰ ਦੀ ਪੁੱਛਗਿਛ ਦੇ ਆਧਾਰ ਉਤੇ ਸੂਰਜ ਪੁੱਤਰ ਨਰੰਜਣ ਦਾਸ ਵਾਸੀ ਦੇਨੋਵਾਲ ਥਾਣਾ ਗੜ੍ਹਸ਼ੰਕਰ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਦੋਵੇਂ ਮੁਲਜ਼ਮਾਂ ਖਿਲਾਫ ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਕੇ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ ਪੁੱਛਗਿੱਛ ਕਰ ਰਹੀ ਹੈ ਉਕਤ ਮੁਲਜ਼ਮ ਹੈਰੋਇਨ ਕਿਸ ਕੋਲੋਂ ਖ਼ਰੀਦਦੇ ਸਨ ਤੇ ਅੱਗੇ ਕਿਸ ਨੂੰ ਸਪਲਾਈ ਕਰਦੇ ਹਨ। ਐਸਐਚਓ ਕਰਨੈਲ ਸਿੰਘ ਨੇ ਦੱਸਿਆ ਕਿ ਨਸ਼ਾ ਸਮੱਲਗਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਵਿੱਚ ਵੀ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਗਈ ਸੀ। ਪੰਜਾਬ ਪੁਲਿਸ ਨਸ਼ਾ ਸਮੱਗਲਰਾਂ ਵਿਰੁੱਧ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਇਹ ਵੀ ਪੜ੍ਹੋ : ਸ਼ੱਕੀ ਹਾਲਾਤ 'ਚ ਕੁੜੀ ਦੀ ਮੌਤ ਦਾ ਮਾਮਲਾ ; ਪਰਿਵਾਰ ਵੱਲੋਂ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ