ਜਨਰਲ ਮਨੋਜ ਪਾਂਡੇ ਨੇ ਭਾਰਤੀ ਥਲ ਸੈਨਾ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ
ਨਵੀਂ ਦਿੱਲੀ : ਜਨਰਲ ਮਨੋਜ ਪਾਂਡੇ ਨੇ ਅੱਜ ਭਾਰਤੀ ਥਲ ਸੈਨਾ ਦੇ 29ਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ। ਉਹ ਜਨਰਲ ਐੱਮਐੱਮ ਨਰਵਾਣੇ ਦੀ ਥਾਂ ਆਏ ਹਨ। ਜਨਰਲ ਮਨੋਜ ਪਾਂਡੇ ਨੇ ਮੌਜੂਦਾ ਜਨਰਲ ਐਮਐਮ ਨਰਵਾਣੇ ਦੇ ਸੇਵਾਮੁਕਤ ਹੋਣ ਤੋਂ ਬਾਅਦ ਸੈਨਾ ਦੇ 29ਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ। ਜਨਰਲ ਪਾਂਡੇ ਜੋ ਉਪ ਮੁਖੀ ਦੇ ਤੌਰ ਉਤੇ ਸੇਵਾ ਨਿਭਾਅ ਰਹੇ ਸਨ ਤੇ ਫੋਰਸ ਦੀ ਅਗਵਾਈ ਕਰਨ ਵਾਲੇ ਇੰਜੀਨੀਅਰ ਕੋਰ ਦੇ ਪਹਿਲੇ ਅਧਿਕਾਰੀ ਬਣੇ। 1 ਫਰਵਰੀ ਨੂੰ ਥਲ ਸੈਨਾ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਜਨਰਲ ਪਾਂਡੇ ਪੂਰਬੀ ਆਰਮੀ ਕਮਾਂਡ ਦੀ ਅਗਵਾਈ ਕਰ ਰਹੇ ਸਨ, ਜਿਸ ਨੂੰ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਸੈਕਟਰਾਂ ਵਿੱਚ ਐਲਏਸੀ ਦੀ ਸੁਰੱਖਿਆ ਦਾ ਕੰਮ ਸੌਂਪਿਆ ਗਿਆ ਸੀ। ਜਨਰਲ ਪਾਂਡੇ ਨੇ ਅਜਿਹੇ ਸਮੇਂ 'ਚ ਫੌਜ ਦਾ ਚਾਰਜ ਸੰਭਾਲਿਆ ਹੈ, ਜਦੋਂ ਭਾਰਤ ਚੀਨ ਅਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਸਮੇਤ ਕਈ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੈਨਾ ਮੁਖੀ ਹੋਣ ਦੇ ਨਾਤੇ ਉਨ੍ਹਾਂ ਨੂੰ ਸਰਕਾਰ ਦੀ ਯੋਜਨਾ ਤਹਿਤ ਜਲ ਸੈਨਾ ਤੇ ਭਾਰਤੀ ਹਵਾਈ ਸੈਨਾ ਨਾਲ ਵੀ ਤਾਲਮੇਲ ਬਣਾਉਣਾ ਹੋਵੇਗਾ। ਥੀਏਟਰਾਈਜ਼ੇਸ਼ਨ ਯੋਜਨਾ ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐਸ) ਜਨਰਲ ਬਿਪਿਨ ਰਾਵਤ ਵੱਲੋਂ ਲਾਗੂ ਕੀਤੀ ਜਾ ਰਹੀ ਸੀ, ਜਿਨ੍ਹਾਂ ਦੀ ਪਿਛਲੇ ਦਸੰਬਰ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਸੀ। ਸਰਕਾਰ ਨੇ ਅਜੇ ਜਨਰਲ ਰਾਵਤ ਦੀ ਜਗ੍ਹਾ ਕਿਸੇ ਅਧਿਕਾਰੀ ਦੀ ਨਿਯੁਕਤੀ ਨਹੀਂ ਕੀਤੀ ਹੈ। ਆਪਣੇ ਸ਼ਾਨਦਾਰ ਕਰੀਅਰ ਵਿੱਚ, ਜਨਰਲ ਪਾਂਡੇ ਨੇ ਅੰਡੇਮਾਨ ਅਤੇ ਨਿਕੋਬਾਰ ਕਮਾਂਡ (ਸੀਆਈਐਨਸੀਏਐਨ) ਦੇ ਕਮਾਂਡਰ-ਇਨ-ਚੀਫ਼ ਵਜੋਂ ਵੀ ਸੇਵਾ ਨਿਭਾਈ ਹੈ। ਪਾਂਡੇ ਨੈਸ਼ਨਲ ਡਿਫੈਂਸ ਅਕੈਡਮੀ ਦੇ ਸਾਬਕਾ ਵਿਦਿਆਰਥੀ ਹਨ ਤੇ ਉਨ੍ਹਾਂ ਨੇ ਦਸੰਬਰ 1982 ਵਿੱਚ ਕੋਰ ਆਫ ਇੰਜੀਨੀਅਰਜ਼ (ਦ ਬੰਬੇ ਸੈਪਰਸ) ਵਿੱਚ ਕਮਿਸ਼ਨ ਦਿੱਤਾ ਸੀ।
ਜਨਰਲ ਪਾਂਡੇ ਨੇ ਸਾਰੇ ਪ੍ਰਕਾਰ ਦੇ ਖੇਤਰਾਂ ਵਿੱਚ ਰਵਾਇਤੀ ਅਤੇ ਨਾਲ ਹੀ ਅੱਤਵਾਦ ਵਿਰੋਧੀ ਕਾਰਵਾਈਆਂ ਵਿੱਚ ਸ਼ਮੂਲੀਅਤ ਕੀਤੀ ਹੈ। ਉਸ ਨੇ ਜੰਮੂ ਅਤੇ ਕਸ਼ਮੀਰ ਵਿੱਚ ਆਪ੍ਰੇਸ਼ਨ 'ਪਰਾਕਰਮ' ਦੌਰਾਨ ਕੰਟਰੋਲ ਰੇਖਾ ਦੇ ਨਾਲ ਇਕ ਇੰਜੀਨੀਅਰ ਰੈਜੀਮੈਂਟ, ਪੱਛਮੀ ਸੈਕਟਰ ਵਿੱਚ ਇਕ ਇੰਜੀਨੀਅਰ ਬ੍ਰਿਗੇਡ, ਐਲਓਸੀ ਦੇ ਨਾਲ ਇਕ ਇਨਫੈਂਟਰੀ ਬ੍ਰਿਗੇਡ ਅਤੇ ਪੱਛਮੀ ਲੱਦਾਖ ਦੇ ਉੱਚ-ਉਚਾਈ ਵਾਲੇ ਖੇਤਰ ਵਿੱਚ ਇਕ ਪਹਾੜੀ ਡਿਵੀਜ਼ਨ ਅਤੇ ਉੱਤਰ-ਪੂਰਬ ਵਿੱਚ ਇਕ ਕੋਰ ਦੀ ਕਮਾਂਡ ਕੀਤੀ ਸੀ। ਇਹ ਵੀ ਪੜ੍ਹੋ : ਭੱਠਾ ਮਾਲਕ 'ਤੇ ਜਾਨਲੇਵਾ ਹਮਲਾ, ਡਰਾਈਵਰ ਨੇ ਭੱਜ ਕੇ ਬਚਾਈ ਜਾਨGeneral Manoj Pande, PVSM, AVSM, VSM, ADC takes over as the 29th #COAS of #IndianArmy from General MM Naravane. जनरल मनोज पांडे, परम विशिष्ट सेवा मेडल, अति विशिष्ट सेवा मेडल, विशिष्ट सेवा मेडल, ऐड डि कैंप ने जनरल एम एम नरवणे से #भारतीयसेना के 29वें #सेनाध्यक्ष का पदभार संभाला। pic.twitter.com/Mphsz1pvrP — ADG PI - INDIAN ARMY (@adgpi) April 30, 2022