ਦਿੱਲੀ 'ਚ ਹੋਏ ਬਲਾਤਕਾਰ ਮਾਮਲੇ ਦੀ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿਖੇਧੀ
ਅੰਮ੍ਰਿਤਸਰ: ਦਿੱਲੀ ਵਿੱਚ ਹੋਏ ਬਲਾਤਕਾਰ ਅਤੇ ਕਤਲ ਦੀ ਘਟਨਾ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਘਟਨਾ ਦੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਜ਼ਾ ਦਿੱਤੀ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਇਹ ਘਟਨਾ 18 ਸਦੀ ਦੇ ਮੁਗਲਾਂ ਦੇ ਅੱਤਿਆਚਾਰਾਂ ਨਾਲੋਂ ਵੀ ਵਧੇਰੇ ਖਤਰਨਾਕ ਹੈ। ਇਸ ਲਈ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਦਿੱਲੀ ’ਚ ਨੌਜੁਆਨ ਲੜਕੀ ਨਾਲ ਕੀਤਾ ਗਿਆ ਅਣ-ਮਨੁੱਖੀ ਤਸ਼ੱਦਦ ਜ਼ੁਲਮ ਦੀ ਸਿਖ਼ਰ ਹੈ, ਜਿਸ ਦੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਿਸੇ ਮਨੁੱਖ ਨੂੰ ਜਲੀਲ ਕਰਨਾ ਮਾਨਵੀ ਕਦਰਾਂ-ਕੀਮਤਾਂ ਦੇ ਬਿਲਕੁਲ ਵਿਰੁੱਧ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ। ਇਹ ਵੀ ਪੜ੍ਹੋ:Miss USA 2019:ਚੈਸਲੀ ਕ੍ਰਿਸਟ ਨੇ ਇਮਾਰਤ ਤੋਂ ਮਾਰੀ ਛਾਲ, ਹਰਨਾਜ਼ ਸੰਧੂ ਨੇ ਕੀਤਾ ਦੁੱਖ ਪ੍ਰਗਟ -PTC News