Fri, May 2, 2025
Whatsapp

ਰਿਲੀਜ਼ਿੰਗ ਤੋਂ ਪਹਿਲਾਂ ਹੀ ਖੂਬ ਸੁਰਖੀਆਂ ਬਟੋਰ ਰਹੀ ਹੈ ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਕਰਾਂ'

Reported by:  PTC News Desk  Edited by:  Jashan A -- June 28th 2019 02:33 PM
ਰਿਲੀਜ਼ਿੰਗ ਤੋਂ ਪਹਿਲਾਂ ਹੀ ਖੂਬ ਸੁਰਖੀਆਂ ਬਟੋਰ ਰਹੀ ਹੈ ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਕਰਾਂ'

ਰਿਲੀਜ਼ਿੰਗ ਤੋਂ ਪਹਿਲਾਂ ਹੀ ਖੂਬ ਸੁਰਖੀਆਂ ਬਟੋਰ ਰਹੀ ਹੈ ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਕਰਾਂ'

ਰਿਲੀਜ਼ਿੰਗ ਤੋਂ ਪਹਿਲਾਂ ਹੀ ਖੂਬ ਸੁਰਖੀਆਂ ਬਟੋਰ ਰਹੀ ਹੈ ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਕਰਾਂ',ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਇਨ੍ਹੀ ਦਿਨੀਂ ਇੱਕ ਬੇਹਤਰੀਨ ਫਿਲਮ ਲੈ ਕੇ ਆ ਰਹੇ ਹਨ, ਜਿਸ ਦਾ ਨਾਮ ਹੈ 'ਅਰਦਾਸ ਕਰਾਂ', ਜੋ ਰਿਲੀਜ਼ ਤੋਂ ਪਹਿਲਾਂ ਹੀ ਸੁਰਖੀਆਂ ਬਟੋਰ ਰਹੀ ਹੈ।

 
View this post on Instagram
 

Full link for our devotional track,Satgur Pyare in our bio?????? • #ArdaasKaraan #HumbleMotionPictures⁣ #FirstTrack #SatgurPyare #ComingSoon #GippyGrewal #Ardaas #SagaMusic #SagaHits #Unisys⁣ #19July #JioSaavnExclusive ⁣

A post shared by Ardaas Karaan (@ardaaskaraan) on


ਫਿਲਮ ਦੇ ਟੀਜ਼ਰ, ਟਰੇਲਰ ਦੇ ਰੂਪ 'ਚ ਚੈਪਟਰ 1 ਤੇ ਹਾਲ ਹੀ 'ਚ ਰਿਲੀਜ਼ ਹੋਇਆ ਗੀਤ 'ਸਤਿਗੁਰ ਪਿਆਰੇ' ਲਗਾਤਾਰ ਚਰਚਾ 'ਚ ਛਾਏ ਹੋਏ ਹਨ। ਦੱਸ ਦਈਏ ਕਿ ਬੀਤੇ ਦਿਨੀਂ ਫਿਲਮ ਦਾ ਗੀਤ 'ਸਤਿਗੁਰ ਪਿਆਰੇ' ਰਿਲੀਜ਼ ਹੋਇਆ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਰਿਲੀਜ਼ ਹੁੰਦੇ ਹੀ ਫਿਲਮ ਦਾ ਇਹ ਗੀਤ ਟਰੈਡਿੰਗ 'ਚ ਛਾਇਆ ਹੋਇਆ ਹੈ।
ਹੋਰ ਪੜ੍ਹੋ:ਟਾਇਗਰ ਸ਼ਰਾਫ ਵੀ ਹਨ ਡਿਨਰ ਡੇਟ 'ਚ ਮਸ਼ਰੂਫ਼ , ਸਾਹਮਣੇ ਆਈਆਂ ਤਸਵੀਰਾਂ ! 'ਅਰਦਾਸ ਕਰਾਂ' ਫਿਲਮ ਦਾ ਗੀਤ 'ਸਤਿਗੁਰ ਪਿਆਰੇ' ਇਕ ਖੂਬਸੂਰਤ ਮੰਤਰ–ਮੁਗਧ ਕਰਨ ਵਾਲਾ ਗੀਤ ਹੈ, ਜਿਸ ਨੂੰ ਸੁਣ ਕੇ ਰੂਹ ਨੂੰ ਸਕੂਨ ਮਿਲਦਾ ਹੈ।
ਦੱਸਣਯੋਗ ਹੈ ਕਿ 'ਅਰਦਾਸ ਕਰਾਂ' ਫਿਲਮ 'ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜਪਜੀ ਖਹਿਰਾ, ਮਿਹਰ ਵਿਜ, ਸਰਦਾਰ ਸੋਹੀ, ਯੋਗਰਾਜ ਸਿੰਘ, ਸਪਨਾ ਪੱਬੀ, ਮਲਕੀਤ ਰੌਣੀ ਤੇ ਸੀਮਾ ਕੌਸ਼ਲ ਸਮੇਤ ਕਈ ਹੋਰ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਗਿੱਪੀ ਗਰੇਵਾਲ ਨੇ ਡਾਇਰੈਕਟ ਕੀਤਾ ਹੈ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਗਿੱਪੀ ਗਰੇਵਾਲ ਦੇ ਨਾਲ ਰਾਣਾ ਰਣਬੀਰ ਨੇ ਲਿਖਿਆ ਹੈ। ਫਿਲਮ ਦੇ ਡਾਇਲਾਗ ਰਾਣਾ ਰਣਬੀਰ ਨੇ ਲਿਖੇ ਹਨ। -PTC News

Top News view more...

Latest News view more...

PTC NETWORK