ਲੜਕੀ ਨੂੰ ਨਸ਼ੇ ਦਾ ਆਦੀ ਬਣਾ ਕੇ ਬਲਤਾਕਾਰ ਕਰਨ ਵਾਲੇ DSP ਨੂੰ ਮੁੱਖ ਮੰਤਰੀ ਨੇ ਕੀਤਾ ਮਅੱਤਲ
ਲੜਕੀ ਨੂੰ ਨਸ਼ੇ ਦਾ ਆਦੀ ਬਣਾ ਕੇ ਬਲਤਾਕਾਰ ਕਰਨ ਵਾਲੇ DSP ਨੂੰ ਮੁੱਖ ਮੰਤਰੀ ਨੇ ਕੀਤਾ ਮਅੱਤਲ:ਇੱਕ ਲੜਕੀ ਨੂੰ ਨਸ਼ਾ ਦੇ ਕੇ ਬਲਾਤਕਾਰ ਕਰਨ ਦੇ ਮਾਮਲੇ ‘ਚ ਪੰਜਾਬ ਸਰਕਾਰ ਨੇ ਕਾਰਵਾਈ ਕਰਦਿਆਂ ਡੀਐੱਸਪੀ ਨੂੰ ਮਅੱਤਲ ਕਰ ਦਿੱਤਾ ਹੈ।ਇਹ ਹੁਕਮ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਹੋਏ ਅਤੇ ਡੀਐੱਸਪੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।ਡੀਐੱਸਪੀ ਖ਼ਿਲਾਫ਼ ਕਾਰਵਾਈ ਕਰਨ ਦਾ ਜਿੰਮਾ ਇੱਕ ਮਹਿਲਾ ਪੁਲਿਸ ਅਧਿਕਾਰੀ ਨੂੰ ਦਿੱਤਾ ਗਿਆ ਹੈ ਅਤੇ ਜਲਦੀ ਉਕਤ ਮਹਿਲਾ ਅਧਿਕਾਰੀ ਵੱਲੋਂ ਇਸ ਮਾਮਲੇ ‘ਚ ਆਪਣੀ ਰਿਪੋਰਟ ਪੇਸ਼ ਕੀਤੀ ਜਾਵੇਗੀ।
ਜਿਕਰਯੋਗ ਹੈ ਕਿ ਕਪੂਰਥਲਾ ‘ਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਸਾਬਕਾ ਮੰਤਰੀ ਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਉਦਘਾਟਨ ਕਰਨ ਸਮੇਂ ਮੀਡੀਆ ਸਾਹਮਣੇ ਇੱਕ ਲੜਕੀ ਵੱਲੋਂ ਦੋਸ਼ ਲਾਏ ਗਏ ਸਨ ਕਿ ਡੀਐੱਸਪੀ ਵੱਲੋਂ ਨਸ਼ੇ ਦਾ ਆਦੀ ਬਣਾ ਕੇ ਵਾਰ-ਵਾਰ ਉਸ ਦੇ ਨਾਲ ਬਲਾਤਕਾਰ ਕੀਤਾ ਜਾ ਰਿਹਾ ਹੈ।
ਇਹਨਾਂ ਦੋਸ਼ਾਂ ਤੋਂ ਬਾਅਦ ਸੂਬੇ ਦੀ ਸਿਆਸਤ ‘ਚ ਭੂਚਾਲ ਆ ਗਿਆ ਸੀ।ਉੱਥੇ ਖ਼ੁਦ ਸਿਹਤ ਮੰਤਰੀ ਅਤੇ ਵਿਧਾਇਕ ਨੇ ਸ਼ਿਕਾਇਤ ਤੋਂ ਬਾਅਦ ਕਾਰਵਾਈ ਕਰਨ ਦੀ ਗੱਲ ਕਹੀ ਸੀ।ਜਦੋਂ ਕਿ ਡੀਐੱਸਪੀ ਨੇ ਇਹਨਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ।
-PTCNews