ਲੜਕੀ ਦਾ ਧੱਕੇ ਨਾਲ ਕਰਵਾਇਆ ਧਰਮ ਪਰਿਵਰਤਨ, ਔਰਤ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਵਿਚ ਇਨ੍ਹੀਂ ਦਿਨੀਂ ਧਰਮ ਪਰਿਵਰਤਨ ਦਾ ਮੁੱਦਾ ਕਾਫੀ ਭਖਿਆ ਹੋਇਆ। ਇਸ ਮਾਮਲੇ ਉਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਈਸਾਈ ਭਾਈਚਾਰੇ ਦੇ ਪਾਦਰੀਆਂ ਵਿਚਾਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੈਠਕ ਵੀ ਕੀਤੀ ਗਈ ਸੀ ਤਾਂ ਮਾਹੌਲ ਨੂੰ ਸੁਖਾਵਾਂ ਬਣਾਇਆ ਜਾ ਸਕੇ। ਇਸ ਦਰਮਿਆਨ ਪਠਾਨਕੋਟ ਦੇ ਪਿੰਡ ਜ਼ੈਨੀ ਵਿਚੋਂ 14 ਸਾਲਾ ਲੜਕੀ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਪਰਿਵਾਰ 'ਚ ਕਾਫੀ ਗੁੱਸਾ ਹੈ ਤੇ ਪੀੜਤ ਪਰਿਵਾਰ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿੱਖ ਜਥੇਬੰਦੀਆਂ ਨੇ ਉਨ੍ਹਾਂ ਦੱਸਿਆ ਕਿ ਸਿੱਖ ਪਰਿਵਾਰ ਨਾਲ ਸਬੰਧਤ 14 ਸਾਲਾ ਲੜਕੀ, ਜਿਸ ਨੇ ਕਿ ਅੰਮ੍ਰਿਤ ਛਕਿਆ ਹੋਇਆ ਦਾ ਧੱਕੇ ਨਾਲ ਇਕ ਔਰਤ ਵੱਲੋਂ ਧਰਮ ਪਰਿਵਰਤਨ ਕਰਵਾਇਆ ਗਿਆ। ਜਿਸ ਕਾਰਨ ਉਨ੍ਹਾਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ ਸ਼ਿਕਾਇਤ ਆਈ ਸੀ, ਜਿਸ ਵਿਚ ਪਰਿਵਾਰ ਵੱਲੋਂ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਦੀ ਕੁੜੀ ਨਾਨਕੇ ਆਪਣੇ ਮਾਮੇ ਦੇ ਘਰ ਗਈ ਹੋਈ ਸੀ। ਜਿੱਥੇ ਪਿੰਡ ਦੀ ਰਹਿਣ ਵਾਲੀ ਇਕ ਔਰਤ ਨੇ ਉਨ੍ਹਾਂ ਦੀ ਧੀ ਦਾ ਧਰਮ ਪਰਿਵਰਤਨ ਕਰਵਾ ਦਿੱਤਾ, ਜਿਸ ਕਾਰਨ ਪੁਲਿਸ ਨੇ ਧਾਰਾ 295 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਗ੍ਰਿਫ਼ਤਾਰੀ ਪਾ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। -PTC News ਇਹ ਵੀ ਪੜ੍ਹੋ : Diamond League 2022 : ਨੀਰਜ ਨੇ ਖ਼ਿਤਾਬ ਜਿੱਤ ਕੇ ਰਚਿਆ ਇਤਿਹਾਸ