ਪੰਜਾਬੀਆਂ ਲਈ ਖ਼ੁਸ਼ਖ਼ਬਰੀ :ਚੰਡੀਗੜ੍ਹ ਹਵਾਈ ਅੱਡੇ ਤੋਂ ਇਸ ਮੁਲਕ ਵਾਸਤੇ ਸ਼ੁਰੂ ਹੋਣਗੀਆਂ ਉਡਾਣਾਂ
ਚੰਡੀਗੜ੍ਹ: ਪੰਜਾਬੀਆਂ ਲਈ ਖ਼ਾਸ ਤੌਰ ’ਤੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ ਕਿ ਚੰਡੀਗੜ੍ਹ ਹਵਾਈ ਅੱਡੇ ਤੋਂ ਕੈਨੇਡਾ ਦੇ ਸ਼ਹਿਰ ਵੈਨਕੂਵਰ ਅਤੇ ਟੋਰਾਂਟੋ ਲਈ ਸਿੱਧੀਆਂ ਉਡਾਣਾਂ ਜਲਦ ਸ਼ੁਰੂ ਹੋ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਹਵਾਈ ਅੱਡੇ ਦੇ ਸੀ ਈ ਓ ਰਾਕੇਸ਼ ਰੰਜਨ ਨੇ ਦੱਸਿਆ ਕਿ ਕੈਨੇਡਾ ਦੀ ਕੰਪਨੀ ਡਾਗਵਰਕਰਸ ਇੰਟਰਨੈਸ਼ਨਲ ਕੈਪਟਲ ਕਾਰਪੋਰੇਸ਼ਨ ਨੇ ਟੋਰਾਂਟੋ ਤੇ ਵੈਨਕੂਵਰ ਲਈ ਇਹ ਫਲਾਈਟਾਂ ਸ਼ੁਰੂ ਕਰਨ ਲਈ ਪ੍ਰਵਾਨਗੀ ਮੰਗੀ ਹੈ। ਇਹ 200 ਸੀਟਾਂ ਵਾਲੇ ਚਾਰਟਰ ਜਹਾਜ਼ ਹੋਣਗੇ। ਸ਼ੁਰੂ ਵਿਚ 3 ਮਹੀਨਿਆਂ ਦੇ ਸੀਜ਼ਨ ਲਈ ਪ੍ਰਵਾਨਗੀ ਮੰਗੀ ਗਈ ਹੈ ਪਰ ਮੁਸਾਫ਼ਰਾਂ ਦੇ ਹੁੰਗਾਰੇ ਨੂੰ ਵੇਖਦਿਆਂ ਇਹਨਾਂ ਨੂੰ ਵਧਾਇਆ ਜਾ ਸਕਦਾ ਹੈ। ਯਾਦ ਰਹੇ ਕਿ ਚੰਡੀਗੜ੍ਹ ਤੋਂ ਯੂ ਕੇ ਦੇ ਬਰਮਿੰਘਮ ਜਾਂ ਹੀਥਰੋ ਹਵਾਈ ਅੱਡੇ ਲਈ ਫਲਾਈਟਾਂ ਸ਼ੁਰੂ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਹੋ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ੁਰੂਵਾਤੀ ਤੌਰ 'ਤੇ ਇਹ 200 ਸੀਟਰ ਜਹਾਜ਼ਾਂ ਨਾਲ ਲਗਭਗ ਤਿੰਨ ਮਹੀਨਿਆਂ ਲਈ ਮੌਸਮੀ ਉਡਾਣਾਂ ਹੋਵੇਗੀ। ਪਰ ਬਾਅਦ 'ਚ ਯਾਤਰੀਆਂ ਦੇ ਹੁੰਗਾਰੇ ਨੂੰ ਦੇਖਦੇ ਹੋਏ ਇਸ ਦੀ ਆਵਾਜਾਈ ਅਤੇ ਉਡਾਣ ਦੀ ਸਮਰੱਥਾ ਵਧਾਈ ਜਾ ਸਕਦੀ ਹੈ। ਲੰਡਨ ਲਈ ਸਿੱਧੀਆਂ ਉਡਾਣਾਂ ਦੇ ਸਬੰਧ ਵਿੱਚ, ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਹਾਲ ਹੀ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨ ਨਾਲ ਮੀਟਿੰਗ ਕੀਤੀ ਸੀ ਅਤੇ ਹੀਥਰੋ ਹਵਾਈ ਅੱਡੇ ਜਾਂ ਬਰਮਿੰਘਮ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਦੀ ਸੰਭਾਵਨਾ ਬਾਰੇ ਚਰਚਾ ਕੀਤੀ ਗਈ ਸੀ। -PTC News