ਖ਼ੁਸ਼ਖ਼ਬਰੀ! ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਨਹੀਂ ਕੀਤਾ ਜਾਵੇਗਾ ਤਬਦੀਲ
ਚੰਡੀਗੜ੍ਹ, 4 ਅਗਸਤ: ਕੇਂਦਰ ਸਰਕਾਰ ਨੇ ਸੰਸਦ ਵਿੱਚ ਕਿਹਾ ਕਿ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਨੂੰ ਸੂਬੇ ਤੋਂ ਕੇਂਦਰੀ ਯੂਨੀਵਰਸਿਟੀ ਵਿੱਚ ਬਦਲਣ ਦਾ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ। ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਰਾਜ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਕੇਂਦਰੀ ਯੂਨੀਵਰਸਿਟੀਆਂ ਵਿੱਚ ਤਬਦੀਲ ਨਾ ਕਰਨ ਦਾ ਕਰਨ ਦੇ ਸਬੰਧ ਵਿੱਚ ਨੀਤੀਗਤ ਫੈਸਲਾ ਲਿਆ ਹੈ। ਉਨ੍ਹਾਂ ਨੇ ਬੁੱਧਵਾਰ ਨੂੰ 'ਆਪ' ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਦੇ ਸਵਾਲ ਦੇ ਜਵਾਬ 'ਚ ਇਹ ਗੱਲ ਕਹੀ। ਮੰਤਰੀ ਨੇ ਆਪਣੇ ਬਿਆਨ ਵਿਚ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਯੂਨੀਵਰਸਿਟੀ ਐਕਟ, 1947 ਦੇ ਤਹਿਤ ਕੀਤੀ ਗਈ ਸੀ ਅਤੇ ਇਹ ਪੰਜਾਬ ਪੁਨਰਗਠਨ ਐਕਟ 1966 ਦੇ ਸੈਕਸ਼ਨ 72 ਦੇ ਉਪਬੰਧਾਂ ਅਧੀਨ ਇੱਕ ਅੰਤਰ-ਰਾਜੀ ਸੰਸਥਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜ ਦੀਆਂ ਯੂਨੀਵਰਸਿਟੀਆਂ/ਕਾਲਜਾਂ ਨੂੰ ਕੇਂਦਰੀ ਯੂਨੀਵਰਸਿਟੀਆਂ ਵਿੱਚ ਤਬਦੀਲ ਕਰਨ ਦੇ ਸਬੰਧ ਵਿੱਚ, ਇਸ ਮੰਤਰਾਲੇ ਨੇ ਵਿਰਾਸਤੀ ਮੁੱਦਿਆਂ, ਮੌਜੂਦਾ ਸਟਾਫ ਦੀ ਵਿਵਸਥਾ ਅਤੇ ਮਾਨਤਾ ਪ੍ਰਾਪਤ ਕਾਲਜਾਂ ਦੇ ਅਯੋਗ ਹੋਣ ਕਾਰਨ ਅਜਿਹੀਆਂ ਯੂਨੀਵਰਸਿਟੀਆਂ ਨੂੰ ਕੇਂਦਰੀ ਯੂਨੀਵਰਸਿਟੀਆਂ ਵਿੱਚ ਤਬਦੀਲ ਨਾ ਕਰਨ ਦਾ ਨੀਤੀਗਤ ਫੈਸਲਾ ਲਿਆ ਹੈ। -PTC News