Sun, Mar 16, 2025
Whatsapp

ਪੰਜਾਬ 'ਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ: ਅਮਨ ਅਰੋੜਾ

Reported by:  PTC News Desk  Edited by:  Riya Bawa -- August 18th 2022 03:48 PM -- Updated: August 18th 2022 04:05 PM
ਪੰਜਾਬ 'ਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ: ਅਮਨ ਅਰੋੜਾ

ਪੰਜਾਬ 'ਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ: ਅਮਨ ਅਰੋੜਾ

ਚੰਡੀਗੜ੍ਹ: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਡੇਰਾਬੱਸੀ ਦੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ‘ਤੇ ਗ਼ੌਰ ਕਰੇਗੀ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਇੰਡਸਟਰੀਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁੱਡਾ ਭਵਨ, ਐਸ.ਏ.ਐਸ.ਨਗਰ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਂਵਾ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਵਾਸਤੇ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ਵਿੱਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੋਜ਼ਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ। ਇਹ ਵੀ ਪੜ੍ਹੋ: Flood in Odisha: ਓਡੀਸ਼ਾ 'ਚ ਹੜ੍ਹ ਨੇ ਮਚਾਈ ਤਬਾਹੀ, 4.67 ਲੱਖ ਤੋਂ ਵੱਧ ਲੋਕ ਹੋਏ ਪ੍ਰਭਾਵਿਤ ਇੰਡਸਟਰੀਜ਼ ਅਤੇ ਕਾਮਰਸ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਨਅਤ ਤੇ ਵਣਜ ਵਿਭਾਗ ਵੱਲੋਂ ਮਿਲ ਕੇ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦੀ ਤੋਂ ਜਲਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਮੀਟਿੰਗ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ  ਦਲੀਪ ਕੁਮਾਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ  ਅਜੋਏ ਕੁਮਾਰ ਸਿਨਹਾ ਅਤੇ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। -PTC News

Top News view more...

Latest News view more...

PTC NETWORK