ਸਰਕਾਰ ਲੋਕਾਂ ਜਮਹੂਰੀ ਹੱਕਾਂ 'ਤੇ ਡਾਕੇ ਮਾਰ ਰਹੀ : ਪ੍ਰੋ. ਪਰਮਿੰਦਰ ਸਿੰਘ
ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਦੇ ਕੰਪਨੀ ਬਾਗ ਵਿੱਚ ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਇਕ ਕਨਵੈਨਸ਼ਨ ਕਰ ਐਮਰਜੈਂਸੀ ਅਤੇ ਫਾਸ਼ੀਵਾਦ ਜਿਹੇ ਮੁੱਦਿਆਂ ਨੂੰ ਲੈ ਕੇ ਸਮਾਗਮ ਕਰਵਾਇਆ ਗਿਆ ਹੈ। ਜਿਸ ਵਿੱਚ ਗੱਲਬਾਤ ਕਰਦਿਆਂ ਪ੍ਰੋ. ਪਰਮਿੰਦਰ ਸਿੰਘ ਸਕੱਤਰ ਨੇ ਦੱਸਿਆ ਕਿ ਦੇਸ਼ ਵਿੱਚ 1947 ਦੇ ਸਮੇਂ ਵਾਂਗ ਐਮਰਜੈਂਸੀ ਵਾਲਾ ਮਾਹੌਲ ਕਾਇਮ ਕੀਤਾ ਗਿਆ ਹੈ। ਜਿਸ ਕਾਰਨ ਲੋਕ ਆਪਣੇ ਅਧਿਕਾਰਾਂ ਤੋਂ ਵਾਂਝੇ ਹਨ। ਸਰਾਕਰ ਵੱਲੋਂ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਕਿ ਕੋਈ ਵੀ ਆਪਣੇ ਹੱਕਾਂ ਦੀ ਗੱਲ ਨਹੀਂ ਕਰ ਸਕਦਾ ਅਤੇ ਹਰ ਇਕ ਉਪਰ ਸਰਕਾਰ ਤਾਨਾਸ਼ਾਹੀ ਫਰਮਾਨ ਜਾਰੀ ਕਰ ਆਪਣੇ ਫੈਸਲੇ ਥੋਪ ਰਹੀ ਹੈ। ਇਸ ਦੇ ਵਿਰੋਧ ਵਿਚ ਅੱਜ ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਐਮਰਜੈਂਸੀ ਤੇ ਫਾਸ਼ੀਵਾਦ ਵਿਰੋਧੀ ਕਨਵੈਨਸ਼ਨ ਕਰਵਾਈ ਗਈ ਹੈ ਕਿਉਂਕਿ ਜੋ ਕੋਈ ਵੀ ਆਪਣੇ ਹੱਕਾਂ ਦੀ ਗੱਲ ਕਰਦਾ ਹੈ ਉਸਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਰਕੁੰਨ ਹਾਜ਼ਰ ਸਨ। ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ਉਤੇ ਕੰਮ ਕਰ ਰਹੀ ਹੈ ਤੇ ਲੋਕ ਤਾਨਾਸ਼ਾਹ ਸਰਕਾਰ ਦੇ ਹੇਠ ਜਿਉਣ ਨੂੰ ਮਜਬੂਰ ਹਨ। ਅਜਿਹੇ ਸਮੇਂ ਵਿਚ ਅਸੀਂ ਸਰਕਾਰਾਂ ਦੇ ਇਸ ਰਵੱਈਏ ਦਾ ਵਿਰੋਧ ਕਰਨ ਲਈ ਅਜਿਹੀਆਂ ਕਨਵੈਨਸ਼ਨ ਕਰ ਰਹੇ ਹਾਂ। ਇਸ ਮੌਕੇ ਉਨ੍ਹਾਂ ਨੇ ਸਰਕਾਰ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਜਮਹੂਰੀ ਹੱਕਾਂ ਉਤੇ ਡਾਕਾ ਮਾਰ ਰਹੀ ਹੈ ਤੇ ਹੌਲੀ-ਹੌਲੀ ਕਰ ਕੇ ਸਾਰੇ ਅਧਿਕਾਰ ਖੋਹੇ ਜਾ ਰਹੇ ਹਨ। ਉਨ੍ਹਾਂ ਨੇ ਅੱਗੇ ਕਿ ਕਿਹਾ ਕਿ ਲੋਕਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਲੋਕਾਂ ਨੂੰ ਆਪਣੇ ਅਧਿਕਾਰਾਂ ਦੀ ਰਾਖੀ ਇਕਜੁੱਟ ਹੋਣ ਦੀ ਜ਼ਰੂਰਤ ਹੈ। ਇਹ ਵੀ ਪੜ੍ਹੋ : ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਸਜ਼ਾ