ਭਾਰਤ ਸਰਕਾਰ ਦਾ ਵੱਡਾ ਫੈਸਲਾ- ਯੂਕਰੇਨ 'ਚ ਭਾਰਤੀ ਦੂਤਾਵਾਸ ਨੂੰ ਪੋਲੈਂਡ ਕੀਤਾ ਜਾਵੇਗਾ ਸ਼ਿਫਟ
Ukraine Russia War: ਰੂਸ ਅਤੇ ਯੂਕਰੇਨ ਵਿਚਾਲੇ ਜੰਗ ਲਗਾਤਾਰ 18ਵੇਂ ਦਿਨ ਵੀ ਜਾਰੀ ਹੈ। ਦੋਵੇਂ ਦੇਸ਼ ਇੱਕ ਦੂਜੇ ਅੱਗੇ ਝੁਕਣ ਲਈ ਤਿਆਰ ਨਹੀਂ ਹਨ। ਰੂਸ ਕੀਵ ਨੂੰ ਤਬਾਹ ਕਰਨ ਲਈ ਫਾਈਨਲ ਦੀ ਤਿਆਰੀ ਕਰ ਰਿਹਾ ਹੈ। ਕਈ ਦੇਸ਼ਾਂ ਦੁਆਰਾ ਲਗਾਈਆਂ ਗਈਆਂ ਪਾਬੰਦੀਆਂ ਦੇ ਬਾਵਜੂਦ, ਰੂਸੀ ਸੈਨਿਕ ਯੂਕਰੇਨ 'ਤੇ ਬੰਬਾਰੀ ਕਰਨ ਤੋਂ ਨਹੀਂ ਹਟ ਰਹੇ ਹਨ। ਇਸ ਦੌਰਾਨ ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕੀ ਪ੍ਰਸ਼ਾਸਨ ਨੇ ਰੂਸੀ ਰਾਸ਼ਟਰਪਤੀ ਪੁਤਿਨ ਦੇ ਬੁਲਾਰੇ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਰੂਸ ਨੂੰ ਕੌਮਾਂਤਰੀ ਅਦਾਲਤ ਵਿੱਚ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਯੂਕਰੇਨ ਵਿੱਚ ਲੱਖਾਂ ਲੋਕ ਬੇਘਰ ਹੋ ਗਏ ਹਨ। ਇਸ ਦੌਰਾਨ ਭਾਰਤ ਸਰਕਾਰ ਨੇ ਵੀ ਵੱਡਾ ਫੈਸਲਾ ਲਿਆ ਹੈ। ਇਸ ਵਿਚਾਲੇ ਐਤਵਾਰ ਨੂੰ ਇੱਕ ਵੱਡੀ ਜਾਣਕਾਰੀ ਦਿੰਦੇ ਹੋਏ, ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਯੂਕਰੇਨ ਦੇ ਪੱਛਮੀ ਹਿੱਸੇ ਵਿੱਚ ਤੇਜ਼ੀ ਨਾਲ ਵਿਗੜਦੀ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ, ਭਾਰਤ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਯੂਕਰੇਨ ਵਿੱਚ ਭਾਰਤੀ ਦੂਤਾਵਾਸ ਨੂੰ ਅਸਥਾਈ ਰੂਸ ਤੋਂ ਪੋਲੈਂਡ ਸ਼ਿਫਟ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਟਰਾਂਟੋ ਤੇ ਅੰਮ੍ਰਿਤਸਰ ਵਿਚਾਲੇ ਸ਼ੁਰੂ ਹੋ ਸਕਦੀ ਹੈ ਸਿੱਧੀ ਉਡਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਯੂਕਰੇਨ ਵਿੱਚ ਤੇਜ਼ੀ ਨਾਲ ਵਿਗੜਦੀ ਸੁਰੱਖਿਆ ਸਥਿਤੀ, ਦੇਸ਼ ਦੇ ਪੱਛਮੀ ਹਿੱਸਿਆਂ ਵਿੱਚ ਹਮਲਿਆਂ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ ਕਿ ਯੂਕਰੇਨ ਵਿੱਚ ਭਾਰਤੀ ਦੂਤਘਰ ਨੂੰ ਅਸਥਾਈ ਤੌਰ 'ਤੇ ਪੋਲੈਂਡ ਵਿੱਚ ਸ਼ਿਫਟ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਐਤਵਾਰ ਨੂੰ ਪੀਐਮ ਮੋਦੀ ਨੇ ਯੂਕਰੇਨ ਸੰਕਟ ਨੂੰ ਲੈ ਕੇ ਉੱਚ ਪੱਧਰੀ ਬੈਠਕ ਕੀਤੀ। ਜਾਣਕਾਰੀ ਮੁਤਾਬਕ ਬੈਠਕ 'ਚ ਵਿਦੇਸ਼ ਮੰਤਰੀ, ਵਿੱਤ ਮੰਤਰੀ, ਰਾਸ਼ਟਰੀ ਸੁਰੱਖਿਆ ਸਲਾਹਕਾਰ ਸਮੇਤ ਕਈ ਹੋਰ ਵੱਡੇ ਮੰਤਰੀ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਮੋਦੀ ਨੇ ਬੈਠਕ 'ਚ ਭਾਰਤ ਦੀ ਸੁਰੱਖਿਆ ਤਿਆਰੀਆਂ ਦੇ ਨਾਲ-ਨਾਲ ਯੂਕਰੇਨ ਅਤੇ ਰੂਸ ਵਿਚਾਲੇ ਜੰਗ ਨਾਲ ਬਦਲੇ ਗਏ ਆਲਮੀ ਹਾਲਾਤ ਦੀ ਸਮੀਖਿਆ ਕੀਤੀ। -PTC NewsIn view of rapidly deteriorating security situation in Ukraine,including attacks in western parts of the country, it has been decided that the Indian Embassy in Ukraine will be temporarily relocated in Poland. The situation will be reassessed in light of further developments: MEA pic.twitter.com/4u3WcsM6jJ — ANI (@ANI) March 13, 2022