ਇੰਗਲੈਂਡ ਦੀ ਪਾਰਲੀਮੈਂਟ 'ਚ ਪਏ ਘੱਲੂਘਾਰੇ ਦੇ ਦਸਤਾਵੇਜ ਭਾਰਤ 'ਚ ਨਸ਼ਰ ਕੀਤੇ ਜਾਣ : ਪ੍ਰੇਮ ਸਿੰਘ ਚੰਦੂਮਾਜਰਾ
ਸੰਤਾਪ 1984 ਸ਼੍ਰੋਮਣੀ ਅਕਾਲੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਾਂਸਦ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਰਤ ਸਰਕਾਰ ਤੋਂ ਮੁੜ ਮੰਗ ਕੀਤੀ ਹੈ ਕਿ ਸਾਕਾ ਨੀਲਾ ਤਾਰਾ ਬਾਰੇ ਜਿਹੜੇ ਦਸਤਾਵੇਜ਼ ਇੰਗਲੈਂਡ ਦੀ ਪਾਰਲੀਮੈਂਟ ਵਿੱਚ ਰੱਖੇ ਗਏ ਸਨ ਉਨ੍ਹਾਂ ਨੂੰ ਭਾਰਤ ਲਿਆ ਕੇ ਨਸ਼ਰ ਕੀਤੇ ਜਾਣ।
Read More : ਆਕਸੀਜਨ ਐਕਸਪ੍ਰੈੱਸ ਰਾਹੀਂ 1503 ਟੈਂਕਰਾਂ ’ਚ 25629 ਮੀਟ੍ਰਿਕ ਟਨ ਤੋਂ ਵੱਧ…
ਪਟਿਆਲਾ ਵਿੱਚ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ ਜਿਸ ਵਿੱਚ ਇਹ ਮੰਗ ਕੀਤੀ ਗਈ ਹੈ।
ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਬਤੌਰ ਮੈਂਬਰ ਪਾਰਲੀਮੈਂਟ ਲੋਕ ਸਭਾ ਵਿੱਚ ਇਹ ਮੰਗ ਚੁੱਕੀ ਸੀ ਅਤੇ ਜਿਸ ਦਾ ਸਮਰਥਨ ਕਾਂਗਰਸ ਤੋਂ ਬਿਨਾਂ ਹਰੇਕ ਰਾਜਸੀ ਪਾਰਟੀ, ਜਿਨ੍ਹਾਂ ਵਿਚ ਭਾਜਪਾ ਵੀ ਸ਼ਾਮਲ ਹੈ, ਵਲੋਂ ਕੀਤਾ ਗਿਆ ਸੀ । ਉਨ੍ਹਾਂ ਕਿਹਾ ਕਿ ਦਸਤਾਵੇਜ਼ ਨਸ਼ਰ ਹੋਣ ਤੋਂ ਬਾਅਦ ਸਾਕਾ ਨੀਲਾ ਤਾਰਾ ਕਰਵਾਓਣ ਦੀ ਅਸਲ ਸਾਜਿਸ਼ ਦਾ ਪਰਦਾਫਾਸ਼ ਹੋ ਜਾਂਵੇਗਾ।