ਪੰਜਾਬ 'ਚ ਹੁਣ ਸਰਕਾਰੀ ਸਕੂਲ ਡਬਲ ਸ਼ਿਫਟ 'ਚ ਚੱਲਣਗੇ
ਮੋਹਾਲੀ : ਪੰਜਾਬ ਦੇ ਸਿੱਖਿਆ ਵਿਭਾਗ ਨੇ ਬੱਚਿਆਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਡਬਲ ਸ਼ਿਫਟ ’ਚ ਚਲਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਕਈ ਸਕੂਲਾਂ ਵਿੱਚ ਅਧਿਆਪਕਾਂ ਅਤੇ ਬੁਨਿਆਦੀ ਢਾਂਚੇ ਦੀ ਕਮੀ ਹੈ ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਉਤੇ ਅਸਰ ਪੈ ਰਿਹਾ ਹੈ। ਇਸ ਮੱਦੇਨਜ਼ਰ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ। ਇਸ ਸਬੰਧੀ ਇਕ ਪੱਤਰ ਜਾਰੀ ਕਰਕੇ ਸ਼ਡਿਊਲ ਦਿੱਤਾ ਹੈ। ਵਿਭਾਗ ਨੇ ਇਸ ਪੱਤਰ ਜ਼ਰੀਏ ਕਿਹਾ ਹੈ ਕਿ ਵਿਦਿਆਰਥੀਆਂ ਦੀ ਜ਼ਿਆਦਾ ਗਿਣਤੀ ਤੇ ਜਗ੍ਹਾ, ਕਮਰਿਆਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਘਾਟ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ। ਪੱਤਰ ਰਾਹੀਂ ਸਾਫ ਕੀਤਾ ਗਿਆ ਹੈ ਕਿ ਸਰਕਾਰੀ ਸਕੂਲਾਂ ਵਿੱਚ ਡਬਲ ਸ਼ਿਫਟ ਲਗਾਈ ਜਾਵੇਗੀ। ਪੰਜਾਬ ਦੇ ਸਿੱਖਿਆ ਵਿਭਾਗ ਨੇ ਬੱਚਿਆਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਡਬਲ ਸ਼ਿਫਟ ’ਚ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਇਕ ਪੱਤਰ ਜਾਰੀ ਕਰਕੇ ਸ਼ਡਿਊਲ ਦਿੱਤਾ ਹੈ। ਵਿਭਾਗ ਨੇ ਇਸ ਪੱਤਰ ਜ਼ਰੀਏ ਕਿਹਾ ਹੈ ਕਿ ਵਿਦਿਆਰਥੀਆਂ ਦੀ ਜ਼ਿਆਦਾ ਗਿਣਤੀ ਤੇ ਜਗ੍ਹਾ, ਕਮਰਿਆਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਘਾਟ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਵਿੱਚ ਦਿੱਕਤ ਆ ਰਹੀ ਹੈ ਉਥੇ ਡਬਲ ਸ਼ਿਫਟ ਲਗਾਈ ਜਾਵੇਗੀ। ਇਹ ਵੀ ਪੜ੍ਹੋ : ਤਿੰਨ ਪਿਸਤੌਲਾਂ ਸਮੇਤ ਨੌਜਵਾਨ ਗ੍ਰਿਫ਼ਤਾਰ