Wed, Apr 2, 2025
Whatsapp

ਰਾਜਪਾਲ ਵੱਲੋਂ ਪੰਜਾਬ ਮੰਤਰੀ ਮੰਡਲ ਦੀ 15ਵੀਂ ਵਿਧਾਨ ਸਭਾ ਭੰਗ

Reported by:  PTC News Desk  Edited by:  Jasmeet Singh -- March 11th 2022 07:04 PM -- Updated: March 11th 2022 07:07 PM
ਰਾਜਪਾਲ ਵੱਲੋਂ ਪੰਜਾਬ ਮੰਤਰੀ ਮੰਡਲ ਦੀ 15ਵੀਂ ਵਿਧਾਨ ਸਭਾ ਭੰਗ

ਰਾਜਪਾਲ ਵੱਲੋਂ ਪੰਜਾਬ ਮੰਤਰੀ ਮੰਡਲ ਦੀ 15ਵੀਂ ਵਿਧਾਨ ਸਭਾ ਭੰਗ

ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੰਵਿਧਾਨ ਦੀ ਧਾਰਾ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਦੁਆਰਾ ਉਨ੍ਹਾਂ ਨੂੰ ਦਿੱਤੀਆਂ ਸ਼ਕਤੀਆਂ ਦੀ ਪਾਲਣਾ ਕਰਦਿਆਂ 11 ਮਾਰਚ 2022 ਦੀ ਦੁਪਹਿਰ ਤੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ ਹੈ, ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਪੰਜਾਬ ਮੰਤਰੀ ਮੰਡਲ ਵੱਲੋਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਲਈ ਸੂਬੇ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਸੀ। ਇਸ ਸਬੰਧੀ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ। ਇਹ ਵੀ ਪੜ੍ਹੋ: ਭਗਵੰਤ ਮਾਨ 16 ਮਾਰਚ ਨੂੰ ਚੁੱਕਣਗੇ ਸਹੁੰ, ਨਵੇਂ ਚੁਣੇ ਗਏ ਵਿਧਾਇਕਾਂ ਦੀ ਪਲੇਠੀ ਮੀਟਿੰਗ ਸ਼ੁਰੂ ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਅਨੁਸਾਰ ਰਾਜ ਵਿਧਾਨ ਸਭਾ ਨੂੰ ਭੰਗ ਕਰਨ ਲਈ ਅਧਿਕਾਰਤ ਹਨ। ਇਹ ਕਦਮ ਇਕ ਸੰਵਿਧਾਨਕ ਜ਼ਰੂਰਤ ਵਜੋਂ ਹੁਣ 16ਵੀਂ ਪੰਜਾਬ ਵਿਧਾਨ ਸਭਾ ਦੇ ਗਠਨ ਲਈ ਰਾਹ ਪੱਧਰਾ ਕਰੇਗਾ। ਮੀਟਿੰਗ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣੇ ਸਾਰੇ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਆਉਣ ਵਾਲੀ ਸਰਕਾਰ ਨੂੰ ਵੀ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਨਵੀਂ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਦਿਆਨਤਦਾਰੀ ਨਾਲ ਅਮਲ ਵਿੱਚ ਲਿਆਵੇਗੀ। ਇਹ ਵੀ ਪੜ੍ਹੋ: ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 'ਹਾਈਕਮਾਨ' ਦੇ ਸਿਰ ਭੰਨਿਆ ਭਾਂਡਾ ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਜਿਵੇਂ ਕਿ ਬਿਜਲੀ ਦਰਾਂ ਵਿੱਚ ਕਟੌਤੀ, ਤੇਲ 'ਤੇ ਵੈਟ ਘਟਾਉਣ ਤੋਂ ਇਲਾਵਾ ਰੇਤਾ-ਬੱਜਰੀ ਦੇ ਰੇਟ ਘਟਾਉਣ ਆਦਿ ਨੂੰ ਅਗਲੀ ਸਰਕਾਰ ਵੱਲੋਂ ਵੀ ਜਾਰੀ ਰੱਖਿਆ ਜਾਵੇਗਾ। -PTC News


Top News view more...

Latest News view more...

PTC NETWORK