ਸਰਕਾਰ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵੁਮੈਨ ਦੀ ਮੈਨੇਜਮੈਂਟ ਮੁਅੱਤਲ, ਡੀਸੀ ਲਾਏ ਗਏ ਪ੍ਰਬੰਧਕ
ਸੰਗਰੂਰ : ਪੰਜਾਬ ਸਰਕਾਰ ਦੇ ਉਚੇ ਸਿੱਖਿਆ ਵਿਭਾਗ ਵੱਲੋਂ ਅੱਗ ਸੰਗਰੂਰ ਸਥਿਤ ਅਕਾਲ ਡਿਗਰੀ ਕਾਲਜ ਫਾਰ ਵੁਮੈਨ ਦੀ ਮੈਨੇਜਮੈਂਟ ਵਿਰੁੱਧ ਸਖ਼ਤ ਕੀਤੀ ਨੂੰ ਅੰਜਾਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੈਂਟ ਉਤੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਦੇ ਮੱਦੇਨਜ਼ਰ ਜਿਥੇ ਕਾਲਜ ਮੈਨੇਜਮੈਂਟ ਨੂੰ ਮੁਅੱਤਲ ਕਰ ਕੇ ਡਿਪਟੀ ਕਮਿਸ਼ਨਰ ਨੂੰ ਕਾਲਜ ਦਾ ਪ੍ਰਬੰਧਕ ਲਗਾ ਦਿੱਤਾ ਹੈ, ਉਥੇ ਦੋਸ਼ਾਂ ਤਹਿਤ ਸੰਗਰੂਰ ਪੁਲਿਸ ਵੱਲੋਂ ਕਾਲਜ ਮੈਨੇਜਮੈਂਟ ਖ਼ਿਲਾਫ਼ ਵੱਖ-ਵੱਖ ਦੋਸ਼ਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਤੋਂ ਇਲ਼ਾਵਾ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਸੰਗਰੂਰ ਦੀ ਮੈਨੇਜਮੈਂਟ ਖ਼ਿਲਾਫ਼ ਫੰਡਾਂ ਦੀ ਦੁਰਵਰਤੋਂ ਅਤੇ ਫੰਡਜ਼ ਟਰਾਂਸਫਰ ਕਰਨ ਸਬੰਧੀ ਸ਼ਿਕਾਇਤਾਂ ਦੀ ਵਿਸਥਾਰ ਵਿੱਚ ਪੜਤਾਲ ਕਰਨ ਵਾਸਤੇ 3 ਜੁਲਾਈ 2020 ਨੂੰ ਉੱਚ ਪੱਧਰੀ ਕਮੇਟੀ ਬਣਾਈ ਗਈ ਸੀ। ਕਮੇਟੀ ਦੀ ਪੜਤਾਲ ਮਗਰੋਂ ਪ੍ਰਿੰਸੀਪਲ ਸਕੱਤਰ ਉਚੇਰੀ ਸਿੱਖਿਆ ਪੰਜਾਬ ਦੇ ਆਦੇਸ਼ਾਂ ਉਤੇ ਕਾਲਜ ਮੈਨੇਜਮੈਂਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਨੂੰ ਕਾਲਜ ਦਾ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਿੰਸੀਪਲ ਸਕੱਤਰ ਦੇ ਆਦੇਸ਼ਾਂ ਉਤੇ ਹੀ ਸੰਗਰੂਰ ਪੁਲਿਸ ਵੱਲੋਂ ਕਾਲਜ ਮੈਨੇਜਮੈਂਟ ਖ਼ਿਲਾਫ਼ ਥਾਣਾ ਸਿਟੀ ਸੰਗਰੂਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਉਧਰ ਕਾਲਜ ਮੈਨੇਜਮੈਂਟ ਕਮੇਟੀ ਦੇ ਸਾਬਕਾ ਚੇਅਰਮੈਨ ਕਰਨਬੀਰ ਸਿੰਘ ਸਿਬੀਆ ਦਾ ਕਹਿਣਾ ਹੈ ਕਿ ਇਹ ਮਾਮਲਾ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਹੈ ਅਤੇ ਮੈਨੇਜਮੈਂਟ ਕਮੇਟੀ ਵੱਲੋਂ ਆਪਣਾ ਪੱਖ ਅਦਾਲਤ ਵਿੱਚ ਰੱਖਿਆ ਗਿਆ ਹੈ। ਅਦਾਲਤ ਵੱਲੋਂ ਜੋ ਵੀ ਫੈਸਲਾ ਹੋਵੇਗਾ, ਉਹ ਮਨਜ਼ੂਰ ਹੋਵੇਗਾ। ਇਹ ਵੀ ਪੜ੍ਹੋ : ਇੱਕ ਕਿਲੋਵਾਟ ਲੋਡ ਵਾਲੇ ਬੀਪੀਐਲ ਪਰਿਵਾਰਾਂ ਨੂੰ ਮਿਲੇਗੀ 600 ਯੂਨਿਟ ਮੁ਼ਫ਼ਤ ਬਿਜਲੀ : ਹਰਭਜਨ ਸਿੰਘ