ਸੂਬੇ 'ਚ ਸ਼ਾਂਤੀ ਬਣਾਏ ਰੱਖਣ ਲਈ ਸਰਕਾਰ ਢੁੱਕਵੇਂ ਕਦਮ ਚੁੱਕੇ : ਚੇਅਰਮੈਨ ਇਕਬਾਲ ਸਿੰਘ ਲਾਲਪੁਰਾ
ਨਵੀਂ ਦਿੱਲੀ: ਰਾਸ਼ਟਰੀ ਘੱਟ ਗਿਣਤੀ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪ੍ਰੈਸ ਕਾਨਫਰੰਸ ਨੇ ਕਿਹਾ ਕਿ ਕੋਈ ਵੀ ਧਰਮ ਹਿੰਸਾ ਨੂੰ ਸਵੀਕਾਰ ਨਹੀਂ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸ਼ਰਾਰਤੀ ਅਨਸਰਾਂ ਦਾ ਕੰਮ ਹੈ। ਉਨ੍ਹਾਂ ਨੇ ਕਿਹਾ ਕਿ ਹਰ ਰੋਜ਼ ਕੁਝ ਨਾ ਕੁਝ ਹੋ ਰਿਹਾ ਹੈ ਤੇ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਵਿੱਚ ਹੋਈ ਘਟਨਾ ਸਬੰਧੀ ਸੂਬਾ ਸਰਕਾਰ ਤੋਂ ਰਿਪੋਰਟ ਮੰਗੀ ਹੈ। ਅਫਸਰਾਂ ਅਤੇ ਸਰਕਾਰ ਨੂੰ ਨਿਗਰਾਨੀ ਰੱਖਣੀ ਚਾਹੀਦੀ ਹੈ ਤਾਂ ਕਿ ਸੂਬੇ ਵਿਚ ਸ਼ਾਂਤ ਬਣੀ ਰਹੇ। ਇਸ ਤਰ੍ਹਾਂ ਜੋਧਪੁਰ ਵਿਚ ਇਕ ਘਟਨਾ ਵਾਪਰੀ ਹੈ। ਇਸ ਤੋਂ ਵੀ ਰਿਪੋਰਟ ਮੰਗਵਾਈ। ਕਿਸੇ ਨਿਰਦੋਸ਼ ਨੂੰ ਤੰਗ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਲਾਊਡਸਪੀਕਰਾਂ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਅਤੇ ਇਸ ਮੁੱਦੇ ਦਾ ਸਿਆਸੀਕਰਨ ਕਰਨ 'ਤੇ ਲਾਲਪੁਰਾ ਨੇ ਕਿਹਾ ਕਿ ਧਿਆਨ ਰੱਖਣਾ ਚਾਹੀਦਾ ਹੈ ਕਿ ਆਪਣੇ ਧਰਮ ਦੀ ਪਾਲਣਾ ਕਰਨ ਨਾਲ ਦੂਜਿਆਂ ਦਾ ਨੁਕਸਾਨ ਨਾ ਹੋਵੇ। ਹੁਣ ਤਾਂ ਅਦਾਲਤਾਂ ਨੇ ਵੀ ਇਸ ਮੁੱਦੇ ਦਾ ਨੋਟਿਸ ਲਿਆ ਹੈ। ਇਸ ਕਮੇਟੀ ਦੇ ਚੇਅਰਮੈਨ ਵਜੋਂ ਉਨ੍ਹਾਂ ਕਿਹਾ ਕਿ ਸਾਡੇ ਖ਼ੂਬਸੂਰਤ ਦੇਸ਼ ਵਿੱਚ ਕਿਸੇ ਵੀ ਧਰਮ ਦਾ ਪ੍ਰਚਾਰ ਕਰਨ ਦੀ ਪੂਰਨ ਆਜ਼ਾਦੀ ਹੈ ਪਰ ਇਸ ਵਿੱਚ ਕੋਈ ਅੜਚਨ ਨਹੀਂ ਆਉਣੀ ਚਾਹੀਦੀ ਅਤੇ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾਣਾ ਚਾਹੀਦਾ ਹੈ। ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਅਜਿਹੇ ਮੁੱਦਿਆਂ 'ਤੇ ਨਜ਼ਰ ਰੱਖਦਾ ਹੈ। ਅਸੀਂ ਅਜਿਹੇ ਮਾਮਲਿਆਂ ਦਾ ਨੋਟਿਸ ਵੀ ਲਿਆ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਰਾਬਰ ਸਿਵਲ ਜ਼ਾਬਤਾ ਲਿਆਉਣ ਦੀ ਮੰਗ 'ਤੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਲਾਲਪੁਰਾ ਨੇ ਕਿਹਾ ਕਿ ਅਸੀਂ ਅਜੇ ਤੱਕ ਖਰੜਾ ਨਹੀਂ ਦੇਖਿਆ ਹੈ। ਸਬੰਧਤ ਅਧਿਕਾਰੀ ਪਹਿਲਾਂ ਖਰੜਾ ਤਿਆਰ ਕਰਨ। ਤਦ ਹੀ ਅਸੀਂ ਇਕਸਾਰ ਸਿਵਲ ਜ਼ਾਬਤਾ ਲਿਆਉਣ ਦੇ ਮੁੱਦੇ 'ਤੇ ਚਰਚਾ ਕਰ ਸਕਦੇ ਹਾਂ। ਮੱਧ ਪ੍ਰਦੇਸ਼ ਤੋਂ ਬਾਅਦ ਜਹਾਂਗੀਰਪੁਰੀ ਅਤੇ ਹੁਣ ਸ਼ਾਹੀਨ ਬਾਗ ਦੇ ਵੱਖ-ਵੱਖ ਹਿੱਸਿਆਂ 'ਚ ਉਸਾਰੀਆਂ ਤੋੜਨ ਲਈ ਚਲਾਈ ਗਈ ਮੁਹਿੰਮ ਉਤੇ ਲਾਲਪੁਰਾ ਨੇ ਜਵਾਬ ਦਿੱਤਾ ਕਿ ਨਾਜਾਇਜ਼ ਉਸਾਰੀਆਂ ਢਾਹੁਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਹ ਕਾਨੂੰਨ ਵਿਵਸਥਾ ਦਾ ਮਾਮਲਾ ਹੈ। ਇਹ ਮੁਹਿੰਮ ਕਿਸੇ ਸਜ਼ਾ ਵਜੋਂ ਨਹੀਂ ਚਲਾਈ ਜਾ ਰਹੀ। ਇਹ ਵੀ ਪੜ੍ਹੋ : ਸੂਬਾ ਸਰਕਾਰ ਨੇ ਤਕਨੀਕੀ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਵਧਾਏ ਕਦਮ