Thu, Dec 19, 2024
Whatsapp

Greta Thunberg : ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ

Reported by:  PTC News Desk  Edited by:  Shanker Badra -- February 04th 2021 05:28 PM -- Updated: February 04th 2021 05:30 PM
Greta Thunberg : ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ

Greta Thunberg : ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ

ਨਵੀਂ ਦਿੱਲੀ : ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਕਈ ਮਸ਼ਹੂਰ ਅੰਤਰਰਾਸ਼ਟਰੀ ਹਸਤੀਆਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਦਿੱਲੀ ਪੁਲਿਸ ਨੇ ਸਵੀਡਨ ਦੀ ਰਹਿਣ ਵਾਤਾਵਰਨ ਪ੍ਰੇਮੀ ਤੇ ਵਰਕਰ ਗ੍ਰੇਟਾ ਥਰਨਬਰਗ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦਿੱਲੀ ਪੁਲਿਸ ਨੇ ਉਨ੍ਹਾਂ ਖਿਲਾਫ ਭੜਕਾਉ ਟਵੀਟ ਕਰਨ ਨੂੰ ਲੈ ਕੇ ਮਾਮਲਾ ਦਰਜ ਕੀਤਾ ਹੈ। [caption id="attachment_472237" align="aligncenter" width="1000"]Greta Thunberg , Delhi Police FIR Against Greta Thunberg , Greta Thunberg Against FIR , ਗ੍ਰੇਟਾ ਥਰਨਬਰਗ ਖਿਲਾਫ਼ FIR Greta Thunberg :ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ[/caption] ਪੜ੍ਹੋ ਹੋਰ ਖ਼ਬਰਾਂ : ਰਿਹਾਨਾ ਤੇ ਕਿਸਾਨਾਂ ਖਿਲਾਫ਼ ਟਵੀਟ ਕਰਨ ਵਾਲੇ ਬਾਲੀਵੁੱਡ ਸਿਤਾਰਿਆਂ ਨੂੰ ਜੈਜ਼ੀ ਬੀ ਨੇ ਦਿੱਤਾ ਠੋਕਵਾਂ ਜਵਾਬ ਦਰਅਸਲ 'ਚ ਕਿਸਾਨ ਅੰਦੋਲਨ ਨੂੰ ਲੈ ਕੌਮਾਂਤਰੀ ਪੌਪ ਸਟਾਰ ਰਿਹਾਨਾ ਤੋਂ ਇਲਾਵਾ ਗ੍ਰੇਟਾ ਥਰਨਬਰਗ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਇਕ ਟਵੀਟ ਕੀਤਾ ਸੀ। ਇਸ ਮਗਰੋਂ ਇਹ ਮਾਮਲਾ ਕੌਮਾਂਤਰੀ ਪੱਧਰ 'ਤੇ ਛਾ ਗਿਆ ਸੀ ਤੇ ਬਵਾਲ ਮੱਚ ਗਿਆ ਸੀ। ਇਸ ਦੇ ਨਾਲ ਹੀ ਹੋਰ ਵੀ ਵਿਦੇਸ਼ੀ ਹਸਤੀਆਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਟਵੀਟ ਕੀਤੇ ਸੀ। [caption id="attachment_472235" align="aligncenter" width="289"]Greta Thunberg , Delhi Police FIR Against Greta Thunberg , Greta Thunberg Against FIR , ਗ੍ਰੇਟਾ ਥਰਨਬਰਗ ਖਿਲਾਫ਼ FIR Greta Thunberg :ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ[/caption] ਦੱਸਣਯੋਗ ਹੈ ਕਿ ਗ੍ਰੇਟਾ ਥਰਨਬਰਗ ਨੇ ਕਿਹਾ ਸੀ ਕਿ ਅਸੀਂ ਭਾਰਤ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਇਕਜੁੱਟ ਖੜ੍ਹੇ ਹਾਂ। ਗ੍ਰੇਟਾ ਨੂੰ ਅਮਰੀਕੀ ਮੈਗਜ਼ੀਨ ਟਾਈਮ ਨੇ ਸਾਲ 2019 ਵਿੱਚ 'ਪਰਸਨ ਆਫ ਦ ਈਅਰ' ਐਲਾਨਿਆ ਸੀ। ਕਿਸਾਨਾਂ ਦੇ ਸਮਰਥਨ 'ਚ ਆਉਣ ਦੀ ਸ਼ੁਰੂਆਤ ਕੌਮਾਂਤਰੀ ਪੌਪ ਸਟਾਰ ਰਿਹਾਨਾ ਨੇ ਕੀਤੀ ਸੀ। ਉਨ੍ਹਾਂ ਨੇ ਦਿੱਲੀ ਬਾਰਡਰਾਂ 'ਤੇ ਇੰਟਰਨੈੱਟ ਬੰਦ ਹੋਣ ਦੀ ਇੱਕ ਖ਼ਬਰ ਨੂੰ ਟਵੀਟ ਕਰਦਿਆਂ ਲਿਖਿਆ, "ਅਸੀਂ ਕਿਉਂ ਇਸ ਬਾਰੇ ਗੱਲ ਨਹੀਂ ਕਰ ਰਹੇ ਹਾਂ?" ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ [caption id="attachment_472236" align="aligncenter" width="1248"]Greta Thunberg , Delhi Police FIR Against Greta Thunberg , Greta Thunberg Against FIR , ਗ੍ਰੇਟਾ ਥਰਨਬਰਗ ਖਿਲਾਫ਼ FIR Greta Thunberg :ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ[/caption] ਜ਼ਿਕਰਯੋਗ ਹੈ ਕਿ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 71ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਜਿੱਥੇ ਪੰਜਾਬੀ ਕਲਾਕਾਰ ਇਸ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ, ਓਥੇ ਹੀ ਅੰਤਰਰਾਸ਼ਟਰੀ ਪ੍ਰਸਿੱਧ ਕਲਾਕਾਰਾਂ ਵੱਲੋਂ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਹਨ ਪਰ ਬਾਲੀਵੁੱਡ ਸਿਤਾਰੇ ਕਿਸਾਨੀ ਅੰਦੋਲਨ ਦੇ ਖਿਲਾਫ਼ ਅਤੇ ਸਰਕਾਰ ਦੇ ਪੱਖ ‘ਚ ਭੁਗਤ ਰਹੇ ਹਨ। -PTCNews


Top News view more...

Latest News view more...

PTC NETWORK