ਗੁਰਦਾਸ ਮਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ
ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਅੱਜ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਗੁਰਦਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਾਊਂ ਜ਼ਮਾਨਤ ਦਿੰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਕ ਹਫ਼ਤੇ ਵਿੱਚ ਇਨਵੈਸਟੀਗੇਸ਼ਨ ਜੁਆਇਨ ਕਰਨ ਦੇ ਹਾਈਕੋਰਟ ਵੱਲੋਂ ਹੁਕਮ ਦਿੱਤੇ ਗਏ ਹਨ।
[caption id="attachment_533384" align="aligncenter" width="300"]
ਗੁਰਦਾਸ ਮਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ[/caption]
ਇਸ ਤੋਂ ਪਹਿਲਾਂ ਇਸ ਮਾਮਲੇ ’ਚ ਗੁਰਦਾਸ ਮਾਨ ਨੇ ਜਲੰਧਰ ਦੀ ਜ਼ਿਲ੍ਹਾ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ 8 ਸਤੰਬਰ ਨੂੰ ਖ਼ਾਰਜ ਕਰ ਦਿੱਤਾ ਸੀ। ਜ਼ਿਲ੍ਹਾ ਅਦਾਲਤ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੁਣ ਗੁਰਦਾਸ ਮਾਨ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਅਪੀਲ ਕੀਤੀ ਸੀ।
[caption id="attachment_533382" align="aligncenter" width="262"]
ਗੁਰਦਾਸ ਮਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ[/caption]
ਦੱਸ ਦੇਈਏ ਕਿ ਬੀਤੀ 26 ਅਗਸਤ ਨੂੰ ਪੰਜਾਬੀ ਗਾਇਕ ਗੁਰਦਾਸ ਮਾਨ ਖ਼ਿਲਾਫ਼ ਨਕੋਦਰ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੋਇਆ ਸੀ। ਇਸ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਬਚਣ ਲਈ ਗੁਰਦਾਸ ਮਾਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।
[caption id="attachment_533383" align="aligncenter" width="282"]
ਗੁਰਦਾਸ ਮਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ[/caption]
ਦੱਸਣਯੋਗ ਹੈ ਕਿ ਨਕੋਦਰ ’ਚ ਡੇਰਾ ਬਾਬਾ ਲਾਡੀ ਸ਼ਾਹ ਦੇ ਡੇਰੇ ’ਤੇ ਹੋਏ ਮੇਲੇ ਦੌਰਾਨ ਗੁਰਦਾਸ ਮਾਨ ਨੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਨੂੰ ਇਕ ਹੀ ਵੰਸ਼ ਦਾ ਹੋਣ ਦੀ ਗੱਲ ਆਖੀ ਸੀ। ਇਸ ਤੋਂ ਬਾਅਦ ਉਹ ਵਿਵਾਦਾਂ ’ਚ ਘਿਰ ਗਏ ਸਨ। ਉਸ ਦੇ ਖ਼ਿਲਾਫ਼ ਨਕੋਦਰ ’ਚ 26 ਅਗਸਤ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਐੱਫ਼ਆਈਆਰ ਦਰਜ ਕੀਤੀ ਗਈ ਸੀ।
-PTCNews