ਗੁਰਦਾਸਪੁਰ ਦੇ ਛੋੜੀਆਂ ਬਾਂਗਰ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਰਪੰਚ ਵੱਲੋਂ ਸੀ.ਆਰ.ਪੀ.ਐਫ਼ ਦੇ ਜਵਾਨ ਦਾ ਕਤਲ
ਗੁਰਦਾਸਪੁਰ ਦੇ ਛੋੜੀਆਂ ਬਾਂਗਰ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਰਪੰਚ ਵੱਲੋਂ ਸੀ.ਆਰ.ਪੀ.ਐਫ਼ ਦੇ ਜਵਾਨ ਦਾ ਕਤਲ:ਗੁਰਦਾਸਪੁਰ ਅਧੀਨ ਪੈਂਦੇ ਪਿੰਡ ਛੋੜੀਆਂ ਬਾਂਗਰ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਪਿੰਡ ਦੇ ਮੌਜੂਦਾ ਸਰਪੰਚ ਵੱਲੋਂ ਪਿੰਡ ਦੇ ਹੀ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਛੋੜੀਆਂ ਬਾਂਗਰ, ਜੋ ਸੀ.ਆਰ.ਪੀ.ਐਫ਼ ਵਿਚ ਬਤੌਰ ਸੇਵਾ ਨਿਭਾਅ ਰਿਹਾ ਸੀ ਅਤੇ ਅੱਜ ਕੱਲ੍ਹ ਆਪਣੇ ਪਿੰਡ ਛੁੱਟੀ ਆਇਆ ਹੋਇਆ ਸੀ।ਅੱਜ ਜਦੋਂ ਸਵੇਰੇ ਆਪਣੇ ਘਰ ਨਜ਼ਦੀਕ ਲਗਾਈ ਹੋਈ ਸਬਜ਼ੀ ਦੀ ਗੋਡੀ ਕਰ ਰਿਹਾ ਸੀ ਤਾਂ ਪਿੰਡ ਦੇ ਹੀ ਮੌਜੂਦਾ ਸਰਪੰਚ ਨੇ ਆਪਣੇ ਕੁੱਝ ਸਾਥੀਆਂ ਨਾਲ ਮਿਲ ਕੇ ਹਰਦੀਪ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਜ਼ਖ਼ਮੀ ਹਾਲਤ ਵਿਚ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ ਜਿੱਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਦਮ ਤੋੜ ਦਿੱਤਾ।ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਕਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
-PTCNews