ਹੋਲੀ ਖੇਡਦੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇੱਕ ਨੌਜਵਾਨ ਦੀ ਮੌਤ,ਦੂਜਾ ਜ਼ਖਮੀ
ਹੋਲੀ ਖੇਡਦੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇੱਕ ਨੌਜਵਾਨ ਦੀ ਮੌਤ,ਦੂਜਾ ਜ਼ਖਮੀ:ਗੁਰਦਾਸਪੁਰ : ਪੰਜਾਬ ‘ਚ ਆਏ ਦਿਨ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਹੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਕੀਮਤੀ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਗੁਰਦਾਸਪੁਰ ਦੇ ਦੀਨਾਨਗਰ ਤੋਂ ਸਾਹਮਣੇ ਆਇਆ ਹੈ। ਜਿੱਥੇਹੋਲੀ ਖੇਡ ਰਹੇ ਨੌਜਵਾਨਾਂ ਨਾਲ ਭਿਆਨਿਕ ਸੜਕ ਹਾਦਸਾ ਵਾਪਰਿਆ ਹੈ।
[caption id="attachment_394542" align="aligncenter" width="300"] ਹੋਲੀ ਖੇਡਦੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ[/caption]
ਮਿਲੀ ਜਾਣਕਾਰੀ ਅਨੁਸਾਰ 2 ਪ੍ਰਵਾਸੀ ਨੌਜਵਾਨ ਹੋਲੀ ਖੇਡਦੇ ਹੋਏ ਆਪਣੇ ਤੇਜ਼ ਰਫਤਾਰ ਮੋਟਰਸਾਈਕਲ 'ਤੇ ਜਾ ਰਹੇ ਸਨ। ਇਸ ਦੌਰਾਨ ਪਿੰਡਦਬੂਰਜੀ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਡਿਵਾਇਡਰ ਨਾਲ ਜਾ ਟਕਰਾਇਆ ਹੈ। ਜਿਸ ਕਾਰਨ ਨੌਜਵਾਨ ਮਨੋਜ ਦੀ ਮੌਕੇ 'ਤੇ ਮੌਤ ਹੋ ਗਈ ਤੇ ਉਸ ਦਾ ਸਾਥੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ।
[caption id="attachment_394543" align="aligncenter" width="300"]
ਹੋਲੀ ਖੇਡਦੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ[/caption]
ਇਸ ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਮਨੋਜ ਵਾਸੀ ਬਿਹਾਰ ਵਜੋਂ ਹੋਈ ਹੈ, ਜੋ ਕਿ ਟਾਇਲ ਦਾ ਕੰਮ ਕਰਦਾ ਸੀ ਅਤੇ ਦੀਨਾਨਗਰ 'ਚ ਹੋਲੀ ਦਾ ਤਿਓਹਾਰ ਮਨਾ ਰਹੇ ਸਨ।
-PTCNews