ਗੁਰਜੀਤ ਔਜਲਾ ਪਹੁੰਚੇ ਪੋਲੈਂਡ, ਭਾਰਤੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ: ਯੂਕਰੇਨ ਅਤੇ ਰੂਸ ਵਿਚਾਲੇ ਯੁੱਧ ਜਾਰੀ ਹੈ ਇਸ ਦੌਰਾਨ ਭਾਰਤੀ ਵਿਦਿਆਰਥੀਆਂ ਨੂੰ ਉੱਥੇ ਵਾਪਸ ਭਾਰਤ ਲਿਆਂਦਾ ਜਾ ਰਿਹਾ ਹੈ। ਇਸ ਦੌਰਾਨ ਬੱਚਿਆਂ ਦੀ ਮਦਦ ਲਈ ਅੰਮ੍ਰਿਤਸਰ ਤੋਂ ਕਾਂਗਰਸ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਪੋਲੈਂਡ ਪਹੁੰਚ ਗਏ ਹਨ। ਇਸ ਨੂੰ ਲੈ ਕੇ ਗੁਰਜੀਤ ਔਜਲਾ ਦਾ ਕਹਿਣਾ ਹੈ ਕਿ ਉਹ ਕੇਂਦਰ ਸਰਕਾਰ ਦੇ ਮਦਦ ਨਾ ਕਰਨ ਦੇ ਰਵੱਈਏ ਤੋਂ ਬੇਵੱਸ ਹਨ ਅਤੇ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਬਚਿਆ ਹੈ। ਗੁਰਜੀਤ ਸਿੰਘ ਔਜਲਾ ਨੇ ਪੋਲੈਂਡ ਵਿੱਚ ਮੌਜੂਦ ਪੰਜਾਬੀ ਲੋਕਾਂ ਨੂੰ ਬੱਚਿਆਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ ਬਹੁਤ ਸਾਰੇ ਭਾਰਤੀ ਬੱਚੇ ਅਜੇ ਵੀ ਯੂਕਰੇਨ ਦੇ ਖਾਰਕੀਵ ਇਲਾਕੇ ਵਿੱਚ ਫਸੇ ਹੋਏ ਹਨ। ਉਨ੍ਹਾਂ ਕਿਹਾ ਹੈ ਕਿ ਖਾਰਕਿਵ ‘ਚ ਬਹੁਤ ਸਾਰੇ ਭਾਰਤੀ ਬੱਚੇ ਹਨ। ਇਨ੍ਹਾਂ ਬੱਚਿਆਂ ਨੂੰ ਕੋਈ ਮਦਦ ਨਹੀਂ ਮਿਲ ਰਹੀ। ਕੇਂਦਰ ਸਰਕਾਰ ਵੀ ਇਨ੍ਹਾਂ ਬੱਚਿਆਂ ਦੀ ਮਦਦ ਕਰਨ ਦੇ ਸਮਰੱਥ ਨਹੀਂ ਹੈ।
ਭਾਰਤੀ ਹਵਾਈ ਸੈਨਾ ਨੇ ਸ਼ਨੀਵਾਰ ਨੂੰ ਚੱਲ ਰਹੇ 'ਆਪਰੇਸ਼ਨ ਗੰਗਾ' ਦੇ ਹਿੱਸੇ ਵਜੋਂ ਯੂਕਰੇਨ ਦੇ ਗੁਆਂਢੀ ਦੇਸ਼ਾਂ ਰੋਮਾਨੀਆ, ਸਲੋਵਾਕੀਆ ਅਤੇ ਪੋਲੈਂਡ ਤੋਂ ਕੱਢੇ ਗਏ 629 ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਏ ਹਨ। ਇੱਕ ਅਧਿਕਾਰਤ ਰੀਲੀਜ਼ ਮੁਤਾਬਿਕ ਆਈਏਐਫ ਦੇ ਤਿੰਨ ਸੀ-17 ਹੈਵੀ-ਲਿਫਟ ਟਰਾਂਸਪੋਰਟ ਜਹਾਜ਼, ਜਿਨ੍ਹਾਂ ਨੇ ਸ਼ੁੱਕਰਵਾਰ ਨੂੰ ਹਿੰਡਨ ਏਅਰਬੇਸ ਤੋਂ ਉਡਾਣ ਭਰੀ ਸੀ, ਜੋ ਯੂਕਰੇਨ ਚ ਫਸੇ ਭਾਰਤੀਆਂ ਦੇ ਨਾਲ ਸ਼ਨੀਵਾਰ ਸਵੇਰੇ ਵਾਪਸ ਬੇਸ 'ਤੇ ਉਤਰਿਆ ਗਿਆ ਹੈ। ਇਹ ਵੀ ਪੜ੍ਹੋ:Russia-Ukraine War: ਭਾਰਤੀ ਹਵਾਈ ਸੈਨਾ ਦੇ ਤਿੰਨ ਜਹਾਜ਼ 629 ਭਾਰਤੀਆਂ ਨੂੰ ਲੈ ਕੇ ਪਰਤੇ ਦਿੱਲੀ -PTC News