Sun, Mar 30, 2025
Whatsapp

ਗੁਰਮੀਤ ਰਾਮ ਰਹੀਮ ਨੂੰ ਮਿਲੀ 40 ਦਿਨਾਂ ਦੀ ਪੈਰੋਲ

Reported by:  PTC News Desk  Edited by:  Pardeep Singh -- October 14th 2022 11:04 AM -- Updated: October 14th 2022 11:05 AM
ਗੁਰਮੀਤ ਰਾਮ ਰਹੀਮ ਨੂੰ ਮਿਲੀ 40 ਦਿਨਾਂ ਦੀ ਪੈਰੋਲ

ਗੁਰਮੀਤ ਰਾਮ ਰਹੀਮ ਨੂੰ ਮਿਲੀ 40 ਦਿਨਾਂ ਦੀ ਪੈਰੋਲ

ਰੋਹਤਕ: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਰਾਜਸਥਾਨ ਸਥਿਤ ਆਸ਼ਰਮ ਵਿੱਚ ਲੈ ਕੇ ਜਾਇਆ ਜਾ ਸਕਦਾ ਹੈ। ਦੱਸ ਦੇਈਏ ਕਿ ਵਿਵਾਦਤ ਬਾਬਾ ਗੁਰਮੀਤ ਸਿੰਘ ਰਾਮ ਰਹੀਮ ਨੂੰ ਪਹਿਲਾਂ ਵੀ ਕਈ ਵਾਰ ਜੇਲ੍ਹ ਤੋਂ ਪੈਰੋਲ ਮਿਲ ਚੁੱਕੀ ਹੈ। ਜ਼ਿਕਰਯੋਗ ਹੈ ਕਿ ਸਾਧਵੀ ਯੌਨ ਸ਼ੋਸ਼ਣ ਮਾਮਲੇ 'ਚ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ 'ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।17 ਜੂਨ ਨੂੰ ਗੁਰਮੀਤ ਰਾਮ ਰਹੀਮ ਇੱਕ ਮਹੀਨੇ ਦੀ ਪੈਰੋਲ 'ਤੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਆਇਆ ਸੀ। ਪੈਰੋਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਹਰਿਆਣਾ ਪੁਲਿਸ ਉਸ ਨੂੰ ਵਾਪਸ ਜੇਲ੍ਹ ਲੈ ਗਈ। ਦੱਸ ਦੇਈਏ ਕਿ ਸਾਧਵੀ ਯੌਨ ਸ਼ੋਸ਼ਣ, ਪੱਤਰਕਾਰ ਛਤਰਪਤੀ ਅਤੇ ਰਣਜੀਤ ਸਿੰਘ ਕਤਲ ਕੇਸ ਵਿੱਚ ਰੋਹਤਕ ਦੇ ਸੁਨਿਆਰੇ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਹਨ। ਇਹ ਵੀ ਪੜ੍ਹੋ:ਸਰਕਾਰ ਵੱਲੋਂ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ, ਕਰੋ ਅਪਲਾਈ -PTC News


Top News view more...

Latest News view more...

PTC NETWORK